Tarn Taran by-election : ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨਾਲ ਕੀਤੀ ਗਈ ਮੁਲਾਕਾਤ

Tarn Taran by-election : ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਨੂੰ ਵੱਖ -ਵੱਖ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਜ਼ਬਰੀ ਗ੍ਰਿਫਤਾਰ ਕੀਤੇ ਜਾਣ 'ਤੇ ਜਿੱਥੇ ਪਾਰਟੀ ਵੱਲੋਂ ਤਰਨਤਾਰਨ ਦਾਣਾ ਮੰਡੀ ਵਿਖੇ ਵੱਡਾ ਧਰਨਾ ਲਾਇਆ ਗਿਆ, ਉੱਥੇ ਹੀ ਅੱਜ ਇੱਕ ਵਾਰ ਫ਼ਿਰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ ਕੀਤੀ ਗਈ ਹੈ

By  Shanker Badra November 7th 2025 02:22 PM

Tarn Taran by-election : ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਨੂੰ ਵੱਖ -ਵੱਖ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਜ਼ਬਰੀ ਗ੍ਰਿਫਤਾਰ ਕੀਤੇ ਜਾਣ 'ਤੇ ਜਿੱਥੇ ਪਾਰਟੀ ਵੱਲੋਂ ਤਰਨਤਾਰਨ ਦਾਣਾ ਮੰਡੀ ਵਿਖੇ ਵੱਡਾ ਧਰਨਾ ਲਾਇਆ ਗਿਆ, ਉੱਥੇ ਹੀ ਅੱਜ ਇੱਕ ਵਾਰ ਫ਼ਿਰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ ਕੀਤੀ ਗਈ ਹੈ।  

ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ 'ਚ ਲੀਗਲ ਵਿੰਗ ਵੱਲੋਂ ਪੰਜਾਬ ਦੇ ਚੋਣ ਕਮਿਸ਼ਨ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਤਰਨਤਾਰਨ ਦੀ SSP ਰਵਜੋਤ ਗਰੇਵਾਲ ਨੂੰ ਤਰਨ ਤਾਰਨ ਤੋਂ ਬਦਲਣ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਪ੍ਰਭਾਵਿਤ ਕੀਤੀਆਂ ਜਾ ਰਹੀਆਂ ਹਨ।   

ਅਰਸ਼ਦੀਪ ਸਿੰਘ ਕਲੇਰ ਨੇ ਆਰੋਪ ਲਗਾਇਆ ਹੈ ਕਿ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਅਤੇ ਉਨ੍ਹਾਂ ਦੀ ਬੇਟੀ ਕੰਚਨਪ੍ਰੀਤ ਕੌਰ ਦੀ ਰੇਕੀ ਕੀਤੀ ਜਾ ਰਹੀ ਹੈ। ਕੁੱਝ ਦਿਨ ਪਹਿਲਾਂ ਵੀ ਦੋ ਪੁਲਿਸ ਅਫਸਰਾਂ ਨੂੰ ਬਿਨਾਂ ਵਰਦੀ ਤੋਂ ਕੰਚਨਪ੍ਰੀਤ ਕੌਰ ਦਾ ਪਿੱਛਾ ਕਰਦੇ ਹੋਏ ਫੜਿਆ ਗਿਆ ,ਜੋ ਕਿ ਆਪਣੇ ਆਪ ਨੂੰ ਸੀਆਈਏ ਤੋਂ ਦੱਸਦੇ ਸਨ। ਅਰਸ਼ਦੀਪ ਸਿੰਘ ਕਲੇਰ ਦਾ ਕਹਿਣਾ ਹੈ ਕਿ ਮੁੱਖ ਚੋਣ ਅਫਸਰ ਨੇ ਸਾਨੂੰ ਭਰੋਸਾ ਦਵਾਇਆ ਹੈ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ। 

Related Post