ਭਗਵੰਤ ਮਾਨ ਨੂੰ ਬਰਖਾਸਤ ਕਰੋ...; ਸ਼੍ਰੋਮਣੀ ਅਕਾਲੀ ਦਲ ਨੇ ਪਰਵਿੰਦਰ ਝੋਟਾ ਕਤਲ ਮਾਮਲੇ ਚ ਪੰਜਾਬ ਰਾਜਪਾਲ ਨੂੰ ਸੌਂਪਿਆ ਪੱਤਰ
SAD Deigation meet Punjab Governor : ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਰਾਜਪਾਲ ਕੋਲੋਂ ਮੰਗ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਰੱਖੀ। ਵਫ਼ਦ 'ਚ ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਵੀ ਸ਼ਾਮਲ ਸਨ।
SAD Deigation meet Punjab Governor : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਨਸ਼ਿਆਂ ਖਿਲਾਫ਼ ਲੜਦੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਰਾਜਪਾਲ ਕੋਲੋਂ ਮੰਗ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਰੱਖੀ। ਵਫ਼ਦ 'ਚ ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਵੀ ਸ਼ਾਮਲ ਸਨ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਝੋਟਾ ਨੇ ਆਪਣੀ ਜਾਨ ਗੁਆਈ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਜਿਸ ਵਿਅਕਤੀ ਨੇ ਗੋਲੀ ਚਲਾਈ, ਉਸ ਨੂੰ ਲਾਇਸੈਂਸ ਕਿਸ ਨੇ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਨੂੰ ਹੋਰ ਵਧਾਉਂਦਿਆਂ ਗੁਲਜ਼ਾਰ ਸਿੰਘ ਵਾਲਾ ਮਾਮਲਾ ਵੀ CBI ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।
Kotkapura Lottery News : 7 ਰੁਪਏ ਨੇ ਬਦਲੀ ਮਜ਼ਦੂਰ ਪਰਿਵਾਰ ਦੀ ਕਿਸਮਤ ! ਇੱਕ ਕਰੋੜ ਰੁਪਏ ਦੀ ਨਿਕਲੀ ਲਾਟਰੀ
ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਝੋਟਾ ਦੇ ਪਰਿਵਾਰ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਝੋਟਾ ਦੀ ਪਤਨੀ ਨੂੰ ਕਲਾਸ-1 ਦੀ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਇਸ ਪਰਿਵਾਰ ਦੇ ਨਾਲ ਖੜ੍ਹਾ ਹੈ।
ਉਨ੍ਹਾਂ ਮੁੱਖ ਮੰਤਰੀ ਦੀ ਅਗਵਾਈ ਵਾਲੀ ਐਂਟੀ-ਡਰੱਗ ਕਮੇਟੀ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ਵੀ ਲਗਾਏ।
ਵਿਦੇਸ਼ ਦੌਰੇ ਨੂੰ ਲੈ ਕੇ ਵੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ’ਤੇ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਵਿਦੇਸ਼ ਦੌਰਿਆਂ ਦਾ ਮਕਸਦ ਪੰਜਾਬ ਵਿੱਚ ਨਿਵੇਸ਼ ਲਿਆਉਣਾ ਹੋਣਾ ਚਾਹੀਦਾ ਹੈ, ਨਾ ਕਿ ਸਿਰਫ਼ ਐਸ਼ ਕਰਨ ਲਈ ਵਿਦੇਸ਼ ਜਾਣਾ।
ਵਿਧਾਨ ਸਭਾ ਦੇ ਛੋਟੇ ਸੈਸ਼ਨ ਨੂੰ ਲੈ ਕੇ ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇ ਸੈਸ਼ਨ ਹੀ ਕੁਝ ਮਿੰਟਾਂ ਦਾ ਹੋਵੇ ਤਾਂ ਉਸ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ...Bhai Dooj 2026 : ਭਾਈ ਦੂਜ ਕਦੋਂ ਹੈ, 10 ਜਾਂ 11 ਨਵੰਬਰ ? ਜਾਣੋ ਤਿਉਹਾਰ ਦੀ ਸਹੀ ਤਰੀਕ, ਸ਼ੁਭ ਮਹੂਰਤ ਤੇ ਮਹੱਤਵ