SAD ਆਗੂ ਹਰਦੀਪ ਸਿੰਘ ਦੇ ਪਿੰਡ ਗੁਲਜ਼ਾਰਪੁਰਾ ਠਰੂਆ ਸਥਿਤ ਘਰ ਤੇ ਫ਼ਾਇਰਿੰਗ , ਕੁੱਝ ਦਿਨ ਪਹਿਲਾਂ ਮੰਗੀ ਸੀ 2 ਕਰੋੜ ਦੀ ਫਿਰੌਤੀ
SAD Leader House Firing : ਸਮਾਣਾ 'ਚ ਅਕਾਲੀ ਆਗੂ ਹਰਦੀਪ ਸਿੰਘ ਦੇ ਪਿੰਡ ਗੁਲਜ਼ਾਰਪੁਰਾ ਠਰੂਆ ਸਥਿਤ ਘਰ 'ਤੇ ਫ਼ਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਅਕਾਲੀ ਆਗੂ ਹਰਦੀਪ ਸਿੰਘ ਨੂੰ ਫ਼ੋਨ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਨ੍ਹਾਂ ਨੂੰ ਤੇ ਉਨ੍ਹਾਂ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਘਰ ਤੇ ਫਾਇਰਿੰਗ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ
SAD Leader House Firing : ਸਮਾਣਾ 'ਚ ਅਕਾਲੀ ਆਗੂ ਹਰਦੀਪ ਸਿੰਘ ਦੇ ਪਿੰਡ ਗੁਲਜ਼ਾਰਪੁਰਾ ਠਰੂਆ ਸਥਿਤ ਘਰ 'ਤੇ ਫ਼ਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਅਕਾਲੀ ਆਗੂ ਹਰਦੀਪ ਸਿੰਘ ਨੂੰ ਫ਼ੋਨ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਨ੍ਹਾਂ ਨੂੰ ਤੇ ਉਨ੍ਹਾਂ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਘਰ ਤੇ ਫਾਇਰਿੰਗ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਵਾਬ ਸਿੰਘ ਦੀ ਸ਼ਿਕਾਇਤ ’ਤੇ ਪਾਤੜਾਂ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ 7 ਦਸੰਬਰ ਦੀ ਅੱਧੀ ਰਾਤ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ, ਜਿਸ ਦੌਰਾਨ ਕਈ ਰਾਊਂਡ ਫਾਇਰ ਕੀਤੇ ਗਏ। ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਭਾਵੇਂ ਹਨੇਰਾ ਹੋਣ ਕਾਰਨ ਆਰੋਪੀ ਸਾਫ਼ ਨਹੀਂ ਦਿਸ ਰਹੇ ਪਰ ਗੋਲੀਆਂ ਦੀ ਆਵਾਜ਼ ਸਪਸ਼ਟ ਸੁਣਾਈ ਦਿੰਦੀ ਹੈ। ਸਾਬਕਾ ਸਰਪੰਚ ਹਰਦੀਪ ਸਿੰਘ ਨੇ ਫੋਨ ’ਤੇ ਕਿਹਾ ਕਿ “ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਫਿਰ ਵੀ ਇਸ ਤਰ੍ਹਾਂ ਦੀ ਵਾਰਦਾਤ ਚਿੰਤਾਜਨਕ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ ਹੈ।