Shiromani Akali Dal : ਸੁਖਬੀਰ ਸਿੰਘ ਬਾਦਲ ਵੱਲੋਂ ਰਾਜਪੁਰਾ, ਘਨੌਰ, ਸਮਾਣਾ, ਧੂਰੀ ਅਤੇ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜਾਂ ਦਾ ਐਲਾਨ

Shiromani Akali Dal News : ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੁਰਜੀਤ ਸਿੰਘ ਗੜੀ ਮੈਂਬਰ ਐਸ.ਜੀ.ਪੀ.ਸੀ ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਜਗਮੀਤ ਸਿੰਘ ਹਰਿਆਊੁ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ।

By  KRISHAN KUMAR SHARMA November 26th 2025 04:53 PM -- Updated: November 26th 2025 04:55 PM

SAD Halka incharges List : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜ਼ਿਲ੍ਹਾ ਸੰਗਰੂਰ ਦੇ ਧੂਰੀ ਹਲਕੇ ਅਤੇ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ ਲਈ 4 ਮੈਬਰੀ ਕਮੇਟੀ ਦਾ ਐਲਾਨ ਕਰ ਦਿੱਤਾ। 

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੁਰਜੀਤ ਸਿੰਘ ਗੜੀ ਮੈਂਬਰ ਐਸ.ਜੀ.ਪੀ.ਸੀ ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਜਗਮੀਤ ਸਿੰਘ ਹਰਿਆਊੁ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ।

ਰਣਜੀਤ ਸਿੰਘ ਰੰਧਾਵਾ ਕਾਤਰੋਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਦੇ ਹਲਕਾ ਇੰਚਾਰਜ ਹੋਣਗੇ ਅਤੇ ਰਾਜਵਿੰਦਰ ਸਿੰਘ ਧਰਮਕੋਟ ਜ਼ਿਲ੍ਹਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਐਸ.ਸੀ ਦੇ ਹਲਕਾ ਇੰਚਾਰਜ ਹੋਣਗੇ।

ਉਨ੍ਹਾਂ ਦੱਸਿਆ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਕ੍ਰਿਸ਼ਨ ਸਿੰਘ ਕੰਬੋਜ, ਫੌਜਇੰਦਰ ਸਿੰਘ ਮੁਖਮੈਲਪੁਰ, ਰਜਿੰਦਰ ਸਿੰਘ ਵਿਰਕ ਅਤੇ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਮ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਐਨ.ਕੇ. ਸਰਮਾ ਨੂੰ ਆ ਰਹੀਆਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਲਈ ਜ਼ਿਲ੍ਹਾ ਪਟਿਆਲਾ ਅਤੇ ਜ਼ਿਲ੍ਹਾ ਮੋਹਾਲੀ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕਰਕੇ ਮੁੱਖ ਦਫਤਰ ਨੂੰ ਭੇਜਣਗੇ ਅਤੇ ਦੋਹਾਂ ਜਿਲਿਆਂ ਵਿੱਚ ਚੋਣ ਮੁਹਿੰਮ ਨੂੰ ਚਲਾਉਣਗੇ।

ਇਸੇ ਤਰ੍ਹਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਕਮਲ ਚੇਤਲੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਹਲਕਾ ਦਾਖਾ ਅਤੇ ਹਲਕਾ ਗਿੱਲ ਐਸ.ਸੀ ਦੇ ਅਬਜਰਵਰ ਹੋਣਗੇ, ਜਿਸ ਵਿੱਚ ਉਹ ਲੋਕਲ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੀ ਚੋਣ ਕਰਨਗੇ ਚੋਣ ਮੁਹਿੰਮ ਨੂੰ ਚਲਾਉਣਗੇ।

Related Post