Tarn Taran By-Election : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਝਬਾਲ ਵਿਖੇ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਚ ਕੀਤੀ ਵਿਸ਼ਾਲ ਰੈਲੀ
Tarn Taran By-Election : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਤਰਨ ਤਾਰਨ ਦੇ ਇਤਿਹਾਸਿਕ ਨਗਰ ਝਬਾਲ ਵਿਖ਼ੇ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ 'ਚ ਵਿਸ਼ਾਲ ਰੈਲੀ ਕੀਤੀ ਗਈ ਹੈ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਇਸ ਰੈਲੀ 'ਚ ਸ਼ਮੂਲੀਅਤ ਕੀਤੀ ਹੈ
Tarn Taran By-Election : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਤਰਨ ਤਾਰਨ ਦੇ ਇਤਿਹਾਸਿਕ ਨਗਰ ਝਬਾਲ ਵਿਖ਼ੇ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ 'ਚ ਵਿਸ਼ਾਲ ਰੈਲੀ ਕੀਤੀ ਗਈ ਹੈ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਇਸ ਰੈਲੀ 'ਚ ਸ਼ਮੂਲੀਅਤ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡਿਆ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਧੰਨਵਾਦ ਮਾਝੇ ਵਾਲਿਓ! ਤੁਸੀਂ ਕਮਾਲ ਕਰ ਦਿੱਤਾ। ਹਲਕਾ ਤਰਨ ਤਾਰਨ ਦੇ ਇਤਿਹਾਸਿਕ ਨਗਰ ਝਬਾਲ ਵਿਖ਼ੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਜੀ ਦੇ ਹੱਕ ਵਿੱਚ ਕੀਤੀ ਵਿਸ਼ਾਲ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਿਲ ਹੋਏ ਵਰਕਰਾਂ ਦੇ ਜੋਸ਼ ਅਤੇ ਚੜ੍ਹਦੀ ਕਲਾ ਨੂੰ ਵੇਖ ਕੇ ਮਨ ਨੂੰ ਬਹੁਤ ਖੁਸ਼ੀ ਅਤੇ ਮਾਣ ਵੀ ਹੋਇਆ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਹਲਕਾ ਵਾਸੀਆਂ ਨਾਲ ਵਾਅਦਾ ਕਰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਤਰਨ ਤਾਰਨ ਹਲਕੇ ਦੀ ਤਰੱਕੀ ਅਤੇ ਨੁਹਾਰ ਬਦਲਣ ਲਈ ਵਚਨਬੱਧ ਹੈ। ਇਸ ਰੈਲੀ ਦੀ ਸਫਲਤਾ ਲਈ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਤੇ ਮੈਂ ਅਪੀਲ ਕਰਦਾ ਹਾਂ ਕਿ ਬਿਨ੍ਹਾਂ ਕਿਸੇ ਡਰ ਜਾਂ ਭੈਅ ਤੋਂ ਆਪਣੇ ਆਪਣੇ ਬੂਥ ਸਾਂਭੋ ਤੇ ਵੋਟਾਂ ਵਾਲੇ ਦਿਨ ਤੱਕ ਇਸੇ ਤਰ੍ਹਾਂ ਚੜ੍ਹਦੀ ਕਲਾ ਨਾਲ ਕੰਮ ਕਰਦੇ ਰਹੋ। ਗੁਰੂ ਸਾਹਿਬ ਮੇਹਰ ਕਰਨਗੇ ਸ਼੍ਰੋਮਣੀ ਅਕਾਲੀ ਦਲ ਇਹ ਚੋਣ ਜ਼ਰੂਰ ਜਿੱਤੇਗਾ।