Punjab News : ਸੂਬਾ ਚੋਣ ਕਮਿਸ਼ਨ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਸਮਾਂ ਹੱਦ ਵਧਾਵੇ : ਸ਼੍ਰੋਮਣੀ ਅਕਾਲੀ ਦਲ

Shiromani Akali Dal News : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੋਟਾਂ ਪਾਉਣ ਵਾਸਤੇ ਸਮਾਂ ਸਵੇਰੇ 7.00 ਵਜੇ ਤੋਂ ਸ਼ਾਮ 5.00 ਵਜੇ ਤੱਕ ਕੀਤਾ ਜਾਵੇ

By  Shanker Badra December 11th 2025 03:52 PM

Shiromani Akali Dal News : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੋਟਾਂ ਪਾਉਣ ਵਾਸਤੇ ਸਮਾਂ ਸਵੇਰੇ 7.00 ਵਜੇ ਤੋਂ ਸ਼ਾਮ 5.00 ਵਜੇ ਤੱਕ ਕੀਤਾ ਜਾਵੇ।

ਸੂਬਾ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਤੈਅ 8.00 ਵਜੇ ਸਵੇਰੇ ਤੋਂ ਸ਼ਾਮ 4.00 ਵਜੇ ਤੱਕ ਵੋਟਾਂ ਪਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ, ਜੋ ਬਹੁਤ ਘੱਟ ਹੈ। ਉਹਨਾਂ ਕਿਹਾ ਕਿ ਸਮਾਂ ਹੱਦ ਸੀਮਤ ਹੋਣ ਕਾਰਨ ਗਰੀਬ ਪਰਿਵਾਰ, ਕਿਸਾਨ ਅਤੇ ਦਿਹਾੜੀਦਾਰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਜਾਣਗੇ ,ਜਿਸ ਨਾਲ ਵੋਟ ਦਰ ਘਟੇਗੀ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਹੋਵੇ। ਉਹਨਾਂ ਕਿਹਾ ਕਿ ਸਮਾਂ ਵਧਾਏ ਜਾਣ ਨਾਲ ਸਮਾਜ ਦੇ ਸਾਰੇ ਵਰਗ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਹਨਾਂ ਨੇ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਆਬਜ਼ਰਵਰ ਦੀ ਤਾਇਨਾਤੀ ਦੇ ਨਾਲ-ਨਾਲ ਢੁਕਵੀਂ ਸੁਰੱਖਿਆ ਵੀ ਤਾਇਨਾਤ ਕੀਤੀ ਜਾਵੇ।

Related Post