Election Commission ਵੱਲੋਂ ਤਰਨਤਾਰਨ ਦੀ SSP ਨੂੰ ਮੁਅੱਤਲ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸਵਾਗਤ
Tarn Taran SSP Suspends : ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਦੀ ਐਸ.ਐਸ.ਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ ਹੈ। ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ,ਅਕਾਲੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ,ਜੰਡਿਆਲਾ ਗੁਰੂ ਤੋਂ ਹਲਕਾ ਇੰਚਾਰਜ ਸੰਦੀਪ ਸਿੰਘ ਏਐਸ ਸਮੇਤ ਵੱਖ ਵੱਖ ਆਗੂਆਂ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਇਹ ਆਸ ਪ੍ਰਗਟਾਈ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ ਜਾਰੀ ਝੂਠੇ ਪਰਚਿਆਂ ਤੇ ਗਿਰਫਤਾਰੀ ਦਾ ਜਿਹੜਾ ਰੁਝਾਨ ਸੀ, ਉਸ ਨੂੰ ਹੁਣ ਠਲ ਪਵੇਗੀ
Tarn Taran SSP Suspends : ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਦੀ ਐਸ.ਐਸ.ਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ ਹੈ। ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ,ਅਕਾਲੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ,ਜੰਡਿਆਲਾ ਗੁਰੂ ਤੋਂ ਹਲਕਾ ਇੰਚਾਰਜ ਸੰਦੀਪ ਸਿੰਘ ਏਐਸ ਸਮੇਤ ਵੱਖ ਵੱਖ ਆਗੂਆਂ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਇਹ ਆਸ ਪ੍ਰਗਟਾਈ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ ਜਾਰੀ ਝੂਠੇ ਪਰਚਿਆਂ ਤੇ ਗਿਰਫਤਾਰੀ ਦਾ ਜਿਹੜਾ ਰੁਝਾਨ ਸੀ, ਉਸ ਨੂੰ ਹੁਣ ਠਲ ਪਵੇਗੀ।
ਇਸ ਦੇ ਨਾਲ ਨਾਲ ਆਗੂਆਂ ਨੇ ਤਰਨ ਤਾਰਨ ਦਾ ਚਾਰਜ ਸੰਭਾਲਣ ਵਾਲੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਵੀ ਨਸੀਹਤ ਦਿੱਤੀ ਹੈ ਕਿ ਚੋਣ ਕਮਿਸ਼ਨ ਦੇ ਇਸ ਫੈਸਲੇ ਤੋਂ ਉਹ ਸੇਧ ਲੈਣ ਤੇ ਅਜਿਹੀਆਂ ਗਲਤੀਆਂ ਨਾ ਕਰਨ ਜੋ ਡਾਕਟਰ ਨਵਜੋਤ ਕੌਰ ਗਰੇਵਾਲ ਵੱਲੋਂ ਕੀਤੀਆਂ ਗਈਆਂ ਸਨ। ਵੱਖ ਵੱਖ ਅਕਾਲੀ ਆਗੂਆਂ ਤੇ ਵਰਕਰਾਂ ਨੇ ਉਚੇਚੇ ਤੌਰ 'ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ,ਜਿਹੜਾ ਉਹ ਆਪਣੇ ਵਰਕਰਾਂ ਦੇ ਨਾਲ ਡੱਟ ਕੇ ਖੜੇ ਅਤੇ ਧਰਨੇ ਲਗਾ ਕੇ ਪੁਲਿਸ ਤੇ ਸਰਕਾਰ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ।
ਜ਼ਿਕਰਯੋਗ ਹੈ ਕਿ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਦੀ ਅਗਵਾਈ ਹੇਠ ਇੱਕ ਸ਼ਿਕਾਇਤ ਪੱਤਰ ਚੋਣ ਆਬਜ਼ਰਵਰ ਨੂੰ ਚੋਣ ਕਮਿਸ਼ਨ ਦੇ ਨਾਂ 'ਤੇ ਦਿੱਤਾ ਗਿਆ ਸੀ। ਜਿਸ ਚ ਐਸਐਸਪੀ ਤਰਨ ਤਾਰਨ ਨੂੰ ਟ੍ਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਕੁੱਝ ਸਬੂਤ ਜਿਹੜੇ ਨਾਲ ਨੱਥੀ ਕੀਤੇ ਗਏ ਸੀ ,ਜਿਨਾਂ ਵਿੱਚ ਦੱਸਿਆ ਗਿਆ ਸੀ ਕਿ ਕਿਸ ਤਰ੍ਹਾਂ ਦੇ ਨਾਲ ਅਕਾਲੀ ਆਗੂਆਂ ਵਰਕਰਾਂ ਦੀ ਰੇਕੀ ਕਰਵਾਈ ਜਾ ਰਹੀ ਹੈ। ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ ਅਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ।