SAD Working Committee Meeting : ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ , ਕਾਰਜਕਾਰੀ ਪ੍ਰਧਾਨ ਭੂੰਦੜ ਕਰਨਗੇ ਮੀਟਿੰਗ ਦੀ ਅਗਵਾਈ
SAD Working Committee Meeting : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ 2 ਵਜੇ ਹੋਵੇਗੀ। ਇਸ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਅਹੁਦਿਆਂ ਅਤੇ ਪ੍ਰਧਾਨ ਦੀ ਚੋਣ ਲਈ ਤਰੀਕ 'ਤੇ ਚਰਚਾ ਕੀਤੀ ਜਾਵੇਗੀ
Shanker Badra
April 8th 2025 09:05 AM

SAD Working Committee Meeting : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ 2 ਵਜੇ ਹੋਵੇਗੀ। ਇਸ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਅਹੁਦਿਆਂ ਅਤੇ ਪ੍ਰਧਾਨ ਦੀ ਚੋਣ ਲਈ ਤਰੀਕ 'ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਇਲਾਵਾ ਪਾਰਟੀ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਇਜਲਾਸ ਦੀ ਮਿਤੀ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਧਮਾਕਾ ,ਗ੍ਰਨੇਡ ਹਮਲੇ ਦਾ ਖਦਸ਼ਾ ,ਪੁਲਿਸ ਸਟੇਸ਼ਨ ਤੋਂ 100 ਮੀਟਰ ਦੀ ਦੂਰੀ 'ਤੇ ਵਾਪਰੀ ਘਟਨਾ
ਦਲਜੀਤ ਸਿੰਘ ਚੀਮਾ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਸਾਂਝੀ ਕਰਦੇ ਲਿਖਿਆ ਸੀ ਕਿ "ਸ਼੍ਰੋਮਣੀ ਅਕਾਲੀ ਦਲ ਨੇ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫਤਰ ਵਿਖੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਸੈਸ਼ਨਾਂ ਦੀਆਂ ਤਰੀਕਾਂ ਤੈਅ ਕੀਤੀਆਂ ਜਾ ਸਕਣ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।"