Salman Khan case: ਅਨੁਜ ਦੀ ਖੁਦਕੁਸ਼ੀ ਤੇ ਮਾਂ ਨੇ ਚੁੱਕੇ ਸਵਾਲ, ਦੁਬਾਰਾ ਪੋਸਟਮਾਰਟਮ ਤੇ CBI ਜਾਂਚ ਦੀ ਕੀਤੀ ਮੰਗ
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਕੁਮਾਰ (Anuj Kumar) ਦੀ ਮਾਂ ਨੇ ਆਪਣੇ ਪੁੱਤਰ ਦੀ ਹਿਰਾਸਤ ਵਿੱਚ ਹੋਈ ਮੌਤ ਦੀ ਸੀਬੀਆਈ (CBI) ਜਾਂਚ ਅਤੇ ਪੁੱਤਰ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ।
Salman Khan house firing case: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਕੁਮਾਰ (Anuj Kumar) ਦੀ ਮਾਂ ਨੇ ਆਪਣੇ ਪੁੱਤਰ ਦੀ ਹਿਰਾਸਤ ਵਿੱਚ ਹੋਈ ਮੌਤ ਦੀ ਸੀਬੀਆਈ (CBI) ਜਾਂਚ ਅਤੇ ਪੁੱਤਰ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਅਨੁਜ ਦੀ ਮੁੰਬਈ ਪੁਲਿਸ (Mumbai Police) ਦੀ ਹਿਰਾਸਤ 'ਚ ਮੌਤ ਹੋ ਗਈ ਅਤੇ ਕਿਹਾ ਜਾ ਰਿਹਾ ਸੀ ਕਿ ਅਨੁਜ ਨੇ ਖੁਦਕੁਸ਼ੀ ਕੀਤੀ ਹੈ।
ਹੁਣ ਅਨੁਜ ਕੁਮਾਰ ਦੀ ਮਾਂ ਨੇ ਹੁਣ ਆਪਣੇ ਪੁੱਤਰ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਅਤੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਮੁੰਬਈ 'ਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਮੁੰਬਈ ਪੁਲਿਸ ਨੇ ਅਨੁਜ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।
ਮੰਗਲਵਾਰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਬੰਬੇ ਹਾਈਕੋਰਟ ਵਿੱਚ ਪਹਿਲਾਂ ਹੀ ਕੇਸ ਲੰਬਿਤ ਹੈ। ਇਸ ਲਈ ਪਟੀਸ਼ਨਰ ਨੂੰ ਮੁੜ ਪਟੀਸ਼ਨ ਦਾਇਰ ਕਰਕੇ ਪੁੱਤਰ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕਰਨੀ ਚਾਹੀਦੀ ਹੈ।
ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਨਵੀਂ ਪਟੀਸ਼ਨ ਦਾਇਰ ਕਰਨ ਲਈ ਛੋਟ ਦੀ ਮੰਗ ਕਰਦਿਆਂ ਇਹ ਪਟੀਸ਼ਨ ਵਾਪਸ ਲੈ ਲਈ ਹੈ। ਦੱਸ ਦੇਈਏ ਕਿ ਮ੍ਰਿਤਕ ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਸੀ।