Dharam Yudh Morcha ਲਗਾਤਾਰ ਜਾਰੀ, ਮੋਰਚੇ ਦੇ ਆਗੂਆਂ ਵੱਲੋਂ ਸੋਮਵਾਰ ਨੂੰ ਸਮਾਣਾ ਮੁਕੰਮਲ ਕੀਤਾ ਜਾਵੇਗਾ ਬੰਦ

ਦੱਸ ਦਈਏ ਕਿ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ 518 ਦਿਨਾਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠ ਕੇ ਅੰਦੋਲਨ ਕਰ ਰਹੇ ਹਨ। ਹੁਣ ਕਿਸਾਨ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਵੀ ਪੂਰਾ ਸਮਰਥਨ ਮਿਲ ਰਿਹਾ ਹੈ।

By  Aarti February 28th 2026 05:17 PM

Dharam Yudh Morcha News : ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਚੱਲ ਰਿਹਾ ਧਰਮ ਯੁੱਧ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਮੋਰਚੇ ਦੇ ਆਗੂਆਂ ਨੇ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ 518 ਦਿਨਾਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠ ਕੇ ਅੰਦੋਲਨ ਕਰ ਰਹੇ ਹਨ। ਹੁਣ ਕਿਸਾਨ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਵੀ ਪੂਰਾ ਸਮਰਥਨ ਮਿਲ ਰਿਹਾ ਹੈ।

ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਠੜਾ ਨੇ ਦੱਸਿਆ ਕਿ ਅੱਜ ਪ੍ਰਸ਼ਾਸਨ ਨਾਲ ਮੀਟਿੰਗ ਦਾ ਸਮਾਂ ਤੈਅ ਸੀ ਪਰ ਕੋਈ ਨਤੀਜਾ ਨਾ ਨਿਕਲਣ ‘ਤੇ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਿਰਫ਼ ਪੰਜਾਬ ਸਰਕਾਰ ਦਾ ਨੁਮਾਇੰਦਾ ਆ ਕੇ ਗੱਲਬਾਤ ਕਰੇ। ਜੇ ਕਾਨੂੰਨ ਨਾ ਬਣਾਇਆ ਗਿਆ ਤਾਂ ਪੰਜਾਬ ਬੰਦ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਕਿ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕੀਤਾ ਜਾਵੇਗਾ। ਸਰਕਾਰ ਸਖ਼ਤ ਕਾਨੂੰਨ ਬਣਾਵੇ ਤਾਂ ਅਸੀਂ ਮੋਰਚਾ ਖਤਮ ਕਰਾਂਗੇ। ਮੋਰਚੇ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਣ ਦੀ ਵੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

ਇਹ ਵੀ ਪੜ੍ਹੋ : Punjab Bachao Rally ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ, ਕਿਸਾਨ, ਬਜ਼ੁਰਗਾਂ ਲਈ ਕੀਤੇ ਇਹ ਵੱਡੇ ਐਲਾਨ

Related Post