Samrala Accident News : ਵੈਨ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ’ਚ ਨੌਜਵਾਨ ਦੀ ਦਰਦਨਾਕ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਇਹ ਟੱਕਰ ਇੰਨੀ ਜਿਆਦਾ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਰਾਹਗੀਰਾਂ ਵੱਲੋਂ ਅੱਗ ਨੂੰ ਕੜੀ ਹੀ ਮੁਸ਼ਕਤ ਮਗਰੋਂ ਕਾਬੂ ਪਾਇਆ ਗਿਆ ਪਰ ਉਸ ਸਮੇਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ।

By  Aarti September 20th 2025 03:18 PM -- Updated: September 20th 2025 03:46 PM

Samrala Accident News :  ਪੰਜਾਬ ’ਚ ਆਏ ਦਿਨ ਸੜਕ ਹਾਦਸਿਆਂ ਦੀ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਕਈ ਕੀਮਤੀਆਂ ਜਾਨਾਂ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਸਮਰਾਲਾ ਦੇ ਬੀਜ਼ਾ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ 26 ਸਾਲਾਂ ਨੌਜਵਾਨ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। 

ਮਿਲੀ ਜਾਣਕਾਰੀ ਮੁਤਾਬਿਕ  ਸਮਰਾਲਾ ਦੇ ਬੀਜ਼ਾ ਰੋਡ ’ਤੇ ਇੱਕ ਪ੍ਰਾਈਵੇਟ ਵੈਨ ਨੇ ਮੋਟਰ ਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜਿਆਦਾ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਰਾਹਗੀਰਾਂ ਵੱਲੋਂ ਅੱਗ ਨੂੰ ਕੜੀ ਹੀ ਮੁਸ਼ਕਤ ਮਗਰੋਂ ਕਾਬੂ ਪਾਇਆ ਗਿਆ ਪਰ ਉਸ ਸਮੇਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। 

ਮ੍ਰਿਤਕ ਨੌਜਵਾਨ ਦੀ ਪਛਾਣ 26 ਸਾਲਾਂ ਜਸਕਰਨ ਵਜੋਂ ਹੋਈ ਹੈ ਜੋ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਤੇ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਪੁੱਤ ਸੀ। ਜਿਸ ਕਾਰਨ ਮੁਹਾਲੀ ਦੀ ਇੱਕ ਅੰਤਰਰਾਸ਼ਟਰੀ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਉਹ ਹਰ ਸ਼ਨੀਵਾਰ ਆਪਣੇ ਪਿੰਡ ਵਾਪਸ ਆਉਂਦਾ ਸੀ ਅੱਜ ਜਦੋਂ ਸਮਰਾਲਾ ਤੋਂ ਆਪਣੇ ਪਿੰਡ ਰਾਏਪੁਰ ਰਾਜਪੂਤਾਂ ਜਾ ਰਿਹਾ ਸੀ। ਤਾਂ ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ।

ਕਾਬਿਲੇਗੌਰ ਹੈ ਕਿ ਜਸਕਰਨ ਸਿੰਘ ਦੇ ਪਿਤਾ ਦੀ ਚਾਰ ਸਾਲਾਂ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਸ ਉੱਤੇ ਦੋ ਭੈਣਾਂ ਅਤੇ ਮਾਂ ਦੀ ਜ਼ਿੰਮੇਵਾਰੀ ਸੀ। ਪਰ ਹੁਣ ਇਸ ਹਾਦਸੇ ਮਗਰੋਂ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। 

ਇਹ ਵੀ ਪੜ੍ਹੋ : Punjab Floods Help : ਸੁਖਬੀਰ ਸਿੰਘ ਬਾਦਲ ਦਾ ਹੜ੍ਹ ਪੀੜਤਾਂ ਲਈ ਵੱਡਾ ਐਲਾਨ, 50000 ਪਰਿਵਾਰਾਂ ਨੂੰ ਦਿੱਤੀ ਜਾਵੇਗੀ ਕਣਕ

Related Post