Punjab News : ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ਚ ਬਿਜਲੀ ਦਫ਼ਤਰਾਂ ਅੱਗੇ ਲਗਾਏ ਗਏ ਧਰਨੇ

Punjab News : ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਕਰਦਿਆਂ ਸੂਬੇ ਭਰ ਵਿਚ ਪੰਜਾਬ ਪਾਵਰਕੌਮ ਦੇ ਦਫ਼ਤਰਾਂ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨੇ ਦਿੱਤੇ ਗਏ। ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਬਿੱਲ 2025 ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਬਿੱਲ 2025 ਪਾਸ ਹੋ ਜਾਂਦਾ ਹੈ ਤਾਂ ਕਿਸਾਨਾਂ ਨੂੰ ਖੇਤਾਂ ਵਿੱਚ ਬਿਜਲੀ ਮਹਿੰਗੀ ਮਿਲੇਗੀ

By  Shanker Badra December 8th 2025 01:37 PM -- Updated: December 8th 2025 01:46 PM

Punjab News : ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਕਰਦਿਆਂ ਸੂਬੇ ਭਰ ਵਿਚ ਪੰਜਾਬ ਪਾਵਰਕੌਮ ਦੇ ਦਫ਼ਤਰਾਂ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨੇ ਦਿੱਤੇ ਗਏ। ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਬਿੱਲ 2025 ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਬਿੱਲ 2025 ਪਾਸ ਹੋ ਜਾਂਦਾ ਹੈ ਤਾਂ ਕਿਸਾਨਾਂ ਨੂੰ ਖੇਤਾਂ ਵਿੱਚ ਬਿਜਲੀ ਮਹਿੰਗੀ ਮਿਲੇਗੀ। 

ਦੋਵੇਂ ਸਰਕਾਰਾਂ ਸਾਰੀਆਂ ਸਰਕਾਰੀ ਸੰਸਥਾਵਾਂ ਨੂੰ ਕਾਪਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣਾ ਚਾਹੁੰਦੀਆਂ ਹਨ। ਜਿਸ ਤਰ੍ਹਾਂ 2020 ਦੇ ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ ,ਉਹਨਾਂ ਵਿੱਚੋਂ ਹੀ ਬਿਜਲੀ ਬਿੱਲ 2025 ਹੈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਬਿਜਲੀ ਸੋਧ ਬਿੱਲ 2025 ਰਾਹੀਂ ਬਿਜਲੀ ਦਾ ਕੰਮ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਜਾ ਰਹੀ ਹੈ ,ਜੋ ਕਿ ਲੋਕਾਂ ਲਈ ਬਹੁਤ ਘਾਤਕ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਮਿਲਣ ਵਾਲੀ ਸਸਤੀ ਬਿਜਲੀ ਅਤੇ ਮੁਫ਼ਤ ਬਿਜਲੀ ਦੀ ਸਹੂਲਤ ਖ਼ਤਮ ਹੋ ਜਾਵੇਗੀ। ਬਿਜਲੀ ਕੰਪਨੀਆਂ ਮਨਮਾਨੇ ਰੇਟਾਂ 'ਤੇ ਮਹਿੰਗੀ ਬਿਜਲੀ ਦੇਖਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੇ ਬਿਜਲੀ ਦੇ ਸਰਕਾਰੀ ਅਦਾਰੇ ਨੂੰ ਕਿਸੇ ਵੀ ਕੀਮਤ 'ਤੇ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ ਬਿਜਲੀ ਸੋਧ ਬਿੱਲ 2025 ਵਾਪਸ ਲੈਣ ਦੀ ਮੰਗ ਕੀਤੀ ਹੈ।  

ਜਿਸ ਦੇ ਚਲਦਿਆਂ ਤਰਨਤਾਰਨ ਵਿਖੇ ਕਿਸਾਨਾਂ ਵੱਲੋਂ ਪੰਜਾਬ ਪਾਵਰਕੌਮ ਦੇ ਡਿਪਟੀ ਚੀਫ਼ ਇੰਜੀਨੀਅਰ ਬਾਰਡਰ ਜੋਨ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ ਸੰਗਰੂਰ 'ਚ ਵੀ ਕਿਸਾਨਾਂ ਨੇ ਬਿਜਲੀ ਦਫ਼ਤਰ ਅੱਗੇ ਧਰਨਾ ਲਗਾਇਆ ਹੈ। ਕਿਸਾਨਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੋਟਾਂ ਲੈਣ ਮੌਕੇ ਵੱਡੇ -ਵੱਡੇ ਵਾਅਦੇ ਕਰਦੀ ਹੈ ਕਿ ਘਰਾਂ ਅਤੇ ਖੇਤਾਂ ਨੂੰ ਬਿਜਲੀ ਫਰੀ ਦਿੱਤੀ ਜਾਵੇਗੀ ਪਰ ਦੂਸਰੇ ਪਾਸੇ ਬਿਜਲੀ ਬਿੱਲ 2025 ਪਾਸ ਕਰਕੇ ਚਿੱਪ ਵਾਲੇ ਮੀਟਰਾਂ ਨੂੰ ਲਾਗੂ ਕਰਨਾ ਚਾਹੁੰਦੀ ਹੈ। ਜਿਸ ਨਾਲ ਮੋਬਾਇਲ ਦੀ ਤਰ੍ਹਾਂ ਰਿਚਾਰਜ ਕਰਕੇ ਹੀ ਵਰਤਣ ਲਈ ਬਿਜਲੀ ਮਿਲ ਸਕੇਗੀ।   

Related Post