Samyukt Kisan Morcha: ਸੰਯੁਕਤ ਕਿਸਾਨ ਮੋਰਚੇ ਨੇ ਹੜ੍ਹ ਪੀੜਤ ਕਿਸਾਨਾਂ ਦੀ ਫੜੀ ਬਾਂਹ, ਕੀਤੀ ਕੇਂਦਰ ਸਰਕਾਰ ਨੂੰ ਇਹ ਅਪੀਲ

ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਫੁਰਮਾਨ ਸਿੰਘ ਸੰਧੂ,ਸਤਨਾਮ ਸਿੰਘ ਸਾਹਨੀ,ਐਡਵੋਕੇਟ ਕਿਰਨਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਕਿਸਾਨ ਭਵਨ ਹੋਈ।

By  Aarti July 15th 2023 07:00 PM

Samyukt Kisan Morcha: ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਫੁਰਮਾਨ ਸਿੰਘ ਸੰਧੂ,ਸਤਨਾਮ ਸਿੰਘ ਸਾਹਨੀ,ਐਡਵੋਕੇਟ ਕਿਰਨਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਕਿਸਾਨ ਭਵਨ ਹੋਈ। ਜਿਸ ਵਿੱਚ ਪੰਜਾਬ ਵਿੱਚ ਮੀਂਹ ਤੇ ਹੜਾਂ ਨਾਲ ਹੋਏ ਨੁਕਸਾਨ ਲਈ ਸੰਯੁਕਤ ਕਿਸਾਨ ਮੋਰਚਾ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ,ਪਸ਼ੂਆਂ ਦਾ ਚਾਰਾ ਦੇਣ ਦਾ ਜਲਦ ਪ੍ਰਬੰਧ ਕਰੇਗਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਹੜ੍ਹਾਂ ਨੂੰ ਕੁਦਰਤੀ ਆਫ਼ਤ ਐਲਾਨ ਕਰਕੇ ਫੌਰੀ ਤੌਰ ਤੇ ਕਿਸਾਨਾਂ ਦੀ ਬਾਂਹ ਫੜੇ। 

ਆਗੂਆਂ ਨੇ ਕਿਹਾ ਕੇ ਜੇਕਰ ਬੰਦ ਕੀਤੀਆਂ ਨਹਿਰਾਂ ਵਿੱਚ ਪਾਣੀ ਚਲਦਾ ਰਹਿੰਦਾ ਤਾਂ ਅੱਧਿਓਂ ਵੱਧ ਏਰੀਆ ਹੜਾਂ ਦੀ ਮਾਰ ਤੋਂ ਬਚ ਸਕਦਾ ਸੀ,ਅੱਗੇ ਐਸ.ਕੇ.ਐਮ ਨੇ ਐਲਾਨ ਕਰਦਿਆਂ ਕਿਹਾ ਕਿ 100 ਏਕੜ ਝੋਨੇ ਦੀ ਪਨੀਰੀ ਵੱਖ ਵੱਖ ਜ਼ਿਲ੍ਹਿਆਂ ਵਿੱਚ ਬੀਜੀ ਜਾਵੇਗੀ ਜੋ ਕੇ ਹੜ ਪ੍ਰਭਾਵਿਤ ਲੋਕਾਂ ਨੂੰ ਹੜਾਂ ਤੋਂ ਬਾਅਦ ਝੋਨਾ ਲਾਉਣ ਲਈ ਲੰਗਰ ਦੇ ਰੂਪ ਵਿੱਚ ਵੰਡੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਸਰਕਾਰ ਬੀਬੀਐਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਬਹਾਲ ਕਰੇ ਤਾਂ ਕਿ ਪ੍ਰਬੰਧ ਠੀਕ ਕੀਤੇ ਜਾਣ। 

ਉਹਨਾਂ ਕਿਹਾ ਕੇ ਪੰਜਾਬ ਸਰਕਾਰ ਪਾਣੀ ਦੀ ਯੋਜਨਾ ਬੰਦੀ ਵਿੱਚ ਫੇਲ ਹੈ,ਨਹਿਰਾਂ ਬੰਦ ਕਰਨੀਆਂ ਗਲਤ ਹੈ ਅਤੇ ਪਾਣੀ ਦਾ ਨਿਕਾਸ ਬਿਲਕੁਲ ਵੀ ਠੀਕ ਨਹੀਂ ਹੈ ਹੜਾਂ ਦਾ ਮੁੱਖ ਕਾਰਨ ਨਦੀਆਂ ਨਾਲੀਆਂ ਅਤੇ ਡਰੇਨਾਂ ਦੀ ਸਫਾਈ ਸਮੇਂ ਸਿਰ ਨਹੀਂ ਕਰਵਾਈ ਗਈ,ਐਸ ਕੇ ਐਮ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਤੂੜੀ ਚਾਰਾਂ ਅਤੇ ਦਵਾਈਆਂ ਦਾ ਫੌਰੀ ਪ੍ਰਬੰਧ ਕਰੇ ਅਤੇ ਹੜ੍ਹ ਪ੍ਰਭਾਵਿਤ ਏਰੀਆ ਵਿੱਚ ਪ੍ਰਸ਼ਾਸਨ ਦੀਆਂ ਡਿਊਟੀਆਂ ਲਗਾ ਕੇ ਰਾਹਤ ਕਾਰਜ ਜਲਦ ਪਹੁੰਚਾਏ। 

ਇਹ  ਵੀ ਪੜ੍ਹੋ:ਬੰਬੀਹਾ ਗੈਂਗ ਦਾ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਹੋਇਆ ਫਰਾਰ; ਚਾਰ ਦਿਨ ਪਹਿਲਾਂ ਹੀ ਕੀਤਾ ਸੀ ਕਾਬ

Related Post