Sri Anandpur Sahib ਵਿਖੇ ਸੰਗਤ ਦਾ ਠਾਠਾਂ ਮਾਰਦਾ ਇਕੱਠ, ਸਵੇਰੇ ਤੋਂ ਸੰਗਤਾਂ ਗੁਰੂ ਘਰ ਚ ਹੋ ਰਹੀਆਂ ਨਤਮਸਤਕ
Sri Anandpur Sahib News : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਜਿੱਥੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਅਕੀਦਤ ਦੇ ਫੁੱਲ ਭੇਂਟ ਕਰ ਰਹੀਆਂ ਹਨ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਰਾਮਦਾਸ ਮੈਡੀਕਲ ਹਸਪਤਾਲ ਦੀਆਂ ਵੱਖ-ਵੱਖ ਟੀਮਾਂ ਵੱਲੋਂ ਖੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਗਏ ਹਨ
Sri Anandpur Sahib News : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਜਿੱਥੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਅਕੀਦਤ ਦੇ ਫੁੱਲ ਭੇਂਟ ਕਰ ਰਹੀਆਂ ਹਨ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਰਾਮਦਾਸ ਮੈਡੀਕਲ ਹਸਪਤਾਲ ਦੀਆਂ ਵੱਖ-ਵੱਖ ਟੀਮਾਂ ਵੱਲੋਂ ਖੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਗਏ ਹਨ। ਇਹਨਾਂ ਮੈਡੀਕਲ ਕੈਂਪਾਂ ਦੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਪੁੱਜ ਰਹੀਆਂ ਸੰਗਤਾਂ ਖੂਨਦਾਨ ਕਰਕੇ ਸਮਾਜ ਸੇਵਾ ਵਿਚ ਯੋਗਦਾਨ ਪਾਂ ਰਹੇ ਹਨ।
ਸ਼ਹੀਦੀ ਸ਼ਤਾਬਦੀਆਂ ਮੌਕੇ ਗੁਰਦੁਆਰਾ ਗੁਰੂ ਕਾ ਮਹਿਲ ਸਮੇਤ ਵੱਖ-ਵੱਖ ਸਥਾਨਾਂ 'ਤੇ ਲੰਗਰ ਵੀ ਲਗਾਏ ਜਾ ਰਹੇ ਨੇ ਤੇ ਸੰਗਤਾਂ ਜਿੱਥੇ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀਆਂ ਹਨ, ਉੱਥੇ ਲੰਗਰ ਛੱਕ ਕੇ ਨਿਹਾਲ ਵੀ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਸੰਪਰਦਾਵਾਂ ਤੇ ਦਲ ਪੰਥਾਂ ਵੱਲੋਂ ਲੰਗਰ ਵਿਵਸਥਾ ਕੀਤੀ ਗਈ ਹੈ ਤੇ ਸੰਗਤਾਂ ਗੁਰੂ ਘਰਾਂ ਵਿੱਚ ਲੰਗਰ ਛੱਕ ਰਹੀਆਂ ਹਨ।
ਗੁਰਦੁਆਰਾ ਗੁਰੂ ਕਾ ਮਹਿਲ ਉਹ ਅਸਥਾਨ ਹੈ ,ਜਿਸ ਅਸਥਾਨ 'ਤੇ ਨੌਵੇਂ ਪਾਤਸ਼ਾਹ ਸਾਹਿਬ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਪਹਾੜੀ ਰਾਜਿਆਂ ਤੋਂ ਮੁੱਲ ਜ਼ਮੀਨ ਖਰੀਦ ਕੇ ਸ੍ਰੀ ਅਨੰਦਪੁਰ ਸਾਹਿਬ ਦੀ ਮੋੜੀ ਗਡਵਾਈ ਸੀ। ਇਸੇ ਅਸਥਾਨ 'ਤੇ ਕਸ਼ਮੀਰੀ ਪੰਡਤ, ਪੰਡਿਤ ਕਿਰਪਾ ਰਾਮ ਦੀ ਅਗਵਾਈ ਹੇਠ ਗੁਰੂ ਸਾਹਿਬ ਕੋਲ ਆਪਣੀ ਫਰਿਆਦ ਲੈ ਕੇ ਆਏ ਸਨ। ਇਸੇ ਅਸਥਾਨ 'ਤੇ ਗੁਰੂ ਗੋਬਿੰਦ ਸਿੰਘ ਜੀ ਦੇ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਹੁੰਦਾ ਹੈ ਤੇ ਇਸੇ ਅਸਥਾਨ ਤੇ ਗੁਰੂ ਗੋਬਿੰਦ ਸਿੰਘ ਜੀ ਬਾਲ ਗੋਬਿੰਦ ਰਾਏ ਤੋਂ ਗੁਰੂ ਗੋਬਿੰਦ ਬਣਦੇ ਹਨ ਅਤੇ ਉਹਨਾਂ ਨੂੰ ਗੁਰਿਆਈ ਬਖਸ਼ੀ ਜਾਂਦੀ ਹੈ। ਇਹਨਾਂ ਪਵਿੱਤਰ ਅਸਥਾਨਾਂ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ ਅਤੇ ਖੁਦ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਹਨ।
ਸ਼ਹੀਦੀ ਸ਼ਤਾਬਦੀਆਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬਾਨਾਂ ਨਾਲ ਸੰਬੰਧਿਤ ਸ਼ਸਤਰਾਂ ਦੇ ਦਰਸ਼ਨ ਕਰਵਾਉਣ ਦੇ ਲਈ ਇੱਕ ਵਿਸ਼ੇਸ਼ ਬੱਸ ਤਿਆਰ ਕੀਤੀ ਗਈ ਹੈ ,ਜਿਸ ਵਿੱਚ ਇਹ ਸ਼ਸਤਰ ਦਰਸ਼ਨ ਲਈ ਰੱਖੇ ਗਏ ਹਨ ਅਤੇ ਸੰਗਤਾਂ ਇਹਨਾਂ ਸ਼ਸਤਰਾਂ ਦੇ ਦਰਸ਼ਨ ਕਰ ਰਹੀਆਂ ਹਨ ਅਤੇ ਖੁਦ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਹਨ।