ਨੌਵੀਂ ਪਾਤਸ਼ਾਹੀ ਦੇ ਪ੍ਰਕਾਸ਼ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਹੋ ਰਹੀਆਂ ਨਤਮਸਤਕ

ਇਸ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਕਿਹਾ ਕਿ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਰਹੀਆਂ ਹਨ

By  Aarti April 29th 2024 02:09 PM

403rd birth anniversary of Sri Guru Tegh Bahadur Ji: ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 403ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਦੀਆਂ ਖਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿੱਥੇ ਗੁਰੂ ਜੀ ਦੇ ਜਨਮ ਅਸਥਾਨ ’ਤੇ ਹਰ ਸਾਲ ਵਾਂਗ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ ਅਤੇ ਸੰਗਤਾਂ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਖਾਸ ਪ੍ਰਬੰਧ ਵੀ ਕੀਤੇ ਗਏ। 

ਇਸ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਕਿਹਾ ਕਿ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਰਹੀਆਂ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਹਨ।

ਸੰਗਤ ਦਾ ਕਹਿਣਾ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।


ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਖਿਲਾਫ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ। ਉਹਨਾਂ ਕਿਹਾ ਕਿ ਅੱਜ ਇਸ ਪਵਿੱਤਰ ਮੌਕੇ ਤੇ ਜਲੋ ਸਾਹਿਬ ਵੀ ਸਜਾਏ ਜਾਣਗੇ ਤੇ ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਏਗੀ। 

ਇਹ ਵੀ ਪੜ੍ਹੋ: Lok Sabha Elections 2024: ਕਾਂਗਰਸ ਨੇ ਪੰਜਾਬ ਦੀਆਂ 4 ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ

Related Post