ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲਾ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਮੰਗੀ ਰਿਪੋਰਟ

By  Jasmeet Singh March 23rd 2024 01:17 PM

Sangrur poisoned liquor case: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।  ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ। 

ਮਰਨ ਵਾਲਿਆਂ ਦਾ ਵਧਿਆ ਅੰਕੜਾ

ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਕਿ ਲੋਕ ਜ਼ੇਰੇ ਇਲਾਜ ਹਨ। ਦੱਸ ਦਈਏ ਕਿ ਸੰਗਰੂਰ ਦੇ ਸੁਨਾਮ ਦੀ ਟਿੱਬਾ ਬਸਤੀ ਤੋਂ 10 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਸੁਨਾਮ ਦੇ ਡੀ.ਐਸ.ਪੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਲਗਾਤਾਰ ਜਾਰੀ ਹੈ। 

ਇਹ ਖ਼ਬਰਾਂ ਵੀ ਪੜ੍ਹੋ:

Related Post