Sangrur ਦੇ ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਿਲ

Sangrur News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਿਆ ਹੈ। ਸੰਗਰੂਰ ਦੇ ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਦੀ ਘਰ ਵਾਪਸੀ ਹੋਈ ਹੈ। ਜਸਵਿੰਦਰ ਸਿੰਘ ਪ੍ਰਿੰਸ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਹੈ

By  Shanker Badra January 24th 2026 08:51 PM

Sangrur News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਿਆ ਹੈ। ਸੰਗਰੂਰ ਦੇ ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਦੀ ਘਰ ਵਾਪਸੀ ਹੋਈ ਹੈ। ਜਸਵਿੰਦਰ ਸਿੰਘ ਪ੍ਰਿੰਸ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ।  ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਹੈ।   

ਜਸਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਪੁਨਰ ਸੁਰਜੀਤ ਦਾ ਪਾਰਟੀ ਸਿਧਾਂਤਾਂ ਤੋਂ ਥਿੜਕਣਾ ਚੰਗਾ ਨਹੀਂ ਲੱਗਿਆ। ਜਦੋਂ ਸਾਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਮਾਫੀ ਹੀ ਮੰਗ ਲਈ ਸੀ। ਨਵੀਂ ਬਣੀ ਪਾਰਟੀ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪ ਹੀ ਐਲਾਨ ਕੀਤਾ ਗਿਆ ਸੀ ਕਿ ਹੁਣ ਵੱਖਰੇ ਚੁੱਲੇ ਨਹੀਂ ਚੱਲਣੇ ਚਾਹੀਦੇ ਪਰ ਆਪ ਪ੍ਰਧਾਨ ਬਣਨ ਦੀ ਹੋੜ ਵਿੱਚ ਆਪ ਹੀ ਸਿਧਾਂਤਾਂ ਨੂੰ ਤੋੜਿਆ ਅਤੇ ਵੱਖਰਾ ਚੁੱਲਾ ਬਣਾ ਕੇ ਪ੍ਰਧਾਨ ਬਣ ਗਏ। 

ਜਸਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਸਾਨੂੰ ਅੱਜ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅਸੀਂ ਅੱਜ ਫਿਰ ਤੋਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਪਰਿਵਾਰ ਸਮੇਤ ਅਤੇ ਆਪਣੇ ਸਾਥੀਆਂ ਸਮੇਤ ਵਾਪਸੀ ਕੀਤੀ ਹੈ। ਹੁਣ ਪਹਿਲਾਂ ਤੋਂ ਵੀ ਜਿਆਦਾ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਟੀਮਾਂ ਬਣਾ ਕੇ ਮਿਹਨਤ ਕਰਕੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵਾਂਗੇ। 

Related Post