Sri Anandpur Sahib News : ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ੍ਰੀ ਅਨੰਦਪੁਰ ਸਾਹਿਬ ਚ ਲੱਗੇ ਗੰਦਗੀ ਦੇ ਢੇਰ

Sri Anandpur Sahib News : ਸ੍ਰੀ ਅਨੰਦਪੁਰ ਸਾਹਿਬ ਸਮੇਤ ਸਮੁੱਚੇ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰਾਂ ਤੇ ਕਸਬਿਆਂ ਦੀ ਹਾਲਤ ਬਹੁਤ ਹੀ ਨਾਜ਼ੁਕ ਬਣ ਚੁੱਕੀ ਹੈ। ਕਈ ਦਿਨਾਂ ਤੋਂ ਸਫ਼ਾਈ ਸੇਵਾਵਾਂ ਠੱਪ ਹੋਣ ਕਾਰਨ ਗਲੀ-ਮੋਹੱਲਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਇਸ ਨਾਲ ਨਾ ਸਿਰਫ਼ ਲੋਕਾਂ ਨੂੰ ਬਦਬੂ ਤੇ ਗੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਗੋਂ ਬੀਮਾਰੀਆਂ ਦੇ ਫੈਲਣ ਦਾ ਵੀ ਖਤਰਾ ਵੱਧ ਗਿਆ

By  Shanker Badra September 15th 2025 07:16 PM -- Updated: September 15th 2025 07:18 PM

Sri Anandpur Sahib News : ਸ੍ਰੀ ਅਨੰਦਪੁਰ ਸਾਹਿਬ ਸਮੇਤ ਸਮੁੱਚੇ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰਾਂ ਤੇ ਕਸਬਿਆਂ ਦੀ ਹਾਲਤ ਬਹੁਤ ਹੀ ਨਾਜ਼ੁਕ ਬਣ ਚੁੱਕੀ ਹੈ। ਕਈ ਦਿਨਾਂ ਤੋਂ ਸਫ਼ਾਈ ਸੇਵਾਵਾਂ ਠੱਪ ਹੋਣ ਕਾਰਨ ਗਲੀ-ਮੋਹੱਲਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਇਸ ਨਾਲ ਨਾ ਸਿਰਫ਼ ਲੋਕਾਂ ਨੂੰ ਬਦਬੂ ਤੇ ਗੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਗੋਂ ਬੀਮਾਰੀਆਂ ਦੇ ਫੈਲਣ ਦਾ ਵੀ ਖਤਰਾ ਵੱਧ ਗਿਆ ਹੈ।

ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਿਤੀ ਹੋਰ ਵੀ ਗੰਭੀਰ ਹੈ, ਕਿਉਂਕਿ ਇਹ ਸ਼ਹਿਰ ਇੱਕ ਮਹੱਤਵਪੂਰਨ ਧਾਰਮਿਕ ਕੇਂਦਰ ਹੈ। ਇੱਥੇ ਦੇਸ਼ਾਂ ਤੇ ਵਿਦੇਸ਼ਾਂ ਤੋਂ ਹਜ਼ਾਰਾਂ ਸੰਗਤ ਦਰਸ਼ਨ ਕਰਨ ਲਈ ਹਰ ਰੋਜ਼ ਪਹੁੰਚਦੀ ਹੈ। ਗਲੀ-ਮਹੱਲਿਆਂ, ਬਾਜ਼ਾਰਾਂ ਅਤੇ ਗੁਰਦੁਆਰਿਆਂ ਦੇ ਨੇੜੇ ਲੱਗੇ ਗੰਦਗੀ ਦੇ ਢੇਰ ਸੰਗਤ 'ਤੇ ਬਹੁਤ ਹੀ ਮਾੜਾ ਪ੍ਰਭਾਵ ਛੱਡ ਰਹੇ ਹਨ ਅਤੇ ਇਹ  ਧਾਰਮਿਕ ਸ਼ਹਿਰ ਬਾਰੇ ਗਲਤ ਸੰਦੇਸ਼ ਦੁਨੀਆ ਵਿੱਚ ਜਾ ਰਿਹਾ।

ਇਸ ਮਾਮਲੇ ਨੂੰ ਲੈ ਕੇ ਸਥਾਨਕ ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ ਨੇ ਸੂਬਾ ਸਰਕਾਰ ਨੂੰ ਤੁਰੰਤ ਇਸ ਮਸਲੇ ਤੇ ਦਾਖਲ ਦੇਣ  ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਮਨਜ਼ੂਰ ਕਰਕੇ ਹੜਤਾਲ ਖਤਮ ਕਰਵਾਈ ਜਾਵੇ, ਤਾਂ ਜੋ ਸ਼ਹਿਰ ਦੀ ਸੋਭਾ ਅਤੇ ਸਫ਼ਾਈ ਦੁਬਾਰਾ ਬਹਾਲ ਕੀਤੀ ਜਾ ਸਕੇ।

Related Post