ਮੰਗਾਂ ਨਾ ਮੰਨਣ ’ਤੇ ਸਫਾਈ ਕਰਮਚਾਰੀਆਂ ਨੇ ਰਾਜਭਵਨ ਦਾ ਘਿਰਾਓ ਕਰਨ ਦੀ ਦਿੱਤੀ ਚਿਤਾਵਨੀ

By  Aarti December 24th 2022 04:31 PM

ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਰੁਜ਼ਗਾਰ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਰੁਜ਼ਗਾਰ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਹੁਣ ਪੰਜਾਬ ਸਰਕਾਰ ਦੇ ਲਾਰਿਆਂ ਤੋਂ  ਪ੍ਰਦਰਸ਼ਨਕਾਰੀ ਅੱਕ ਚੁੱਕੇ ਹਨ। ਦੱਸ ਦਈਏ ਕਿ ਸਫਾਈ ਕਾਮਿਆ ਨੇ ਪੰਜਾਬ ਸਰਕਾਰ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਵੱਲੋਂ 13 ਪਿੰਡਾਂ ਦੇ ਸਫਾਈ ਦਾ ਠੇਕਾ ਉਨ੍ਹਾਂ ਨੂੰ ਵਾਪਸ ਨਹੀਂ ਕੀਤਾ ਤਾਂ 25 ਜਨਵਰੀ ਨੂੰ ਉਨ੍ਹਾਂ ਵੱਲੋਂ ਰਾਜਭਵਨ ਦਾ ਘਿਰਾਓ ਕੀਤਾ ਜਾਵੇਗਾ। 

ਇਸ ਸਬੰਧੀ ਜਸਟਿਸ ਫਾਰ ਸਫਾਈ ਕਰਮਚਾਰੀ ਸੰਸਥਾ ਦੇ ਕੌਮੀ ਕਨਵੀਨਰ ਨੇ ਨਗਰ ਨਿਗਮ ਨੂੰ ਅਲਟੀਮੇਟਮ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਸਫਾਈ ਦਾ ਕੰਮ ਪ੍ਰਾਈਵੇਟ ਕੰਪਨੀ  ਤੋਂ ਵਾਪਸ ਨਹੀਂ ਲਿਆ ਤਾਂ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ। 

ਇਸ ਸਬੰਧੀ ਜਸਟਿਸ ਫਾਰ ਸਫ਼ਾਈ ਕਰਮਚਾਰੀਆਂ ਦੇ ਕੌਮੀ ਕਨਵੀਨਰ ਭਗਤ ਰਾਜ ਤਿਸਾਵਰ  ਨੇ ਦੱਸਿਆ ਕਿ ਪਿਛਲੇ ਕਰੀਬ ਇੱਕ ਸਾਲ ਚ 8 ਸਫਾਈ ਕਰਮਚਾਰੀ ਆਪਣੀ ਜਾਨ ਗੁਆ ਚੁੱਕੇ ਹਨ। ਜੋ ਅਜੇ ਕੰਮ ਕਰ ਰਹੇ ਹਨ। ਉਹ ਠੇਕੇ ਦੇ ਤੌਰ ਤੇ ਕੰਮ ਕਰ ਰਹੇ ਹਨ ਪਰ ਨਗਰ ਨਿਗਮ ਨੂੰ ਉਨ੍ਹਾਂ ਦੀ ਬਿਲਕੁੱਲ ਵੀ ਪਰਵਾਹ ਨਹੀਂ ਹੈ। ਨਗਰ ਨਿਗਮ ਨੇ 13 ਪਿੰਡਾਂ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਸੌਂਪ ਦਿੱਤਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਨਗਰ ਨਿਗਮ ਨੇ ਪਿੰਡਾਂ ਵਿੱਚ ਸਫ਼ਾਈ ਦੇ ਕੰਮ ਦਾ ਠੇਕਾ ਵਾਪਸ ਨਾ ਲਿਆ ਤਾਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ 25 ਜਨਵਰੀ ਤੋਂ ਸ਼ੁਰੂ ਹੋਵੇਗਾ। ਜਿਸ ਦਾ ਨਗਰ ਨਿਗਮ ਖੁਦ ਜ਼ਿੰਮੇਵਾਰ ਹੋਵੇਗਾ।

-ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: ਸਕੂਲ ਸਾਹਮਣੇ ਬੱਚਾ ਥਾਰ ਨਾਲ ਟਕਰਾਇਆ, ਦਰਦਨਾਕ ਵੀਡੀਓ ਆਈ ਸਾਹਮਣੇ

Related Post