Baba Sucha Singh Ji : ਬਾਬਾ ਸੁੱਚਾ ਸਿੰਘ ਜੀ ਦਾ ਅੰਗੀਠਾ ਸੰਭਾਲ ਤੋਂ ਬਾਅਦ ਕੀਤਾ ਜਲ ਪ੍ਰਵਾਹ

Baba Sucha Singh Ji : ਅੰਗੀਠਾ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਅਰਦਾਸ ਕਰਕੇ ਅੰਗੀਠਾ ਸੰਭਾਲਿਆ ਗਿਆ ਅਤੇ ਜਲ ਪ੍ਰਵਾਹ ਕੀਤਾ ਗਿਆ।

By  KRISHAN KUMAR SHARMA December 3rd 2025 02:07 PM -- Updated: December 3rd 2025 02:10 PM

Baba Sucha Singh Ji : ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ, ਜਿਨਾਂ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ 'ਤੇ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਹਨਾਂ ਦਾ ਅੰਗੀਠਾ ਸੰਭਾਲ ਤੋਂ ਬਾਅਦ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ 'ਤੇ ਬਣੇ ਅਸਥਘਾਟ ਵਿਖੇ ਜਲ ਪ੍ਰਵਾਹ ਕੀਤਾ ਗਿਆ।

ਅੰਗੀਠਾ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਅਰਦਾਸ ਕਰਕੇ ਅੰਗੀਠਾ ਸੰਭਾਲਿਆ ਗਿਆ ਅਤੇ ਜਲ ਪ੍ਰਵਾਹ ਕੀਤਾ ਗਿਆ, ਜਿਸ ਤੋਂ ਬਾਅਦ ਬਾਬਾ ਜੀ ਦੇ ਸਪੁੱਤਰਾਂ ਅਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੀ ਸਮੁੱਚੀ ਸੰਪਰਦਾ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਅੰਦਰ ਜਾ ਕੇ ਅਰਦਾਸ ਵੀ ਕਰਵਾਈ ਗਈ।

ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਮੁੱਖ ਸੇਵਾਦਾਰ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ, ਬਾਬਾ ਲੱਖਾ ਸਿੰਘ, ਦਲਜੀਤ ਸਿੰਘ ਭਿੰਡਰ ਅੰਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਹੀਰਾ, ਐਡਵੋਕੇਟ ਹਰਦੇਵ ਸਿੰਘ ਹੈਪੀ ਐਡੀਸ਼ਨਲ ਮੈਨੇਜਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੇ ਸਿੰਘ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਸੁਖਦੇਵ ਸਿੰਘ ਭੌਰ, ਜੋਗਾ ਸਿੰਘ ਚੰਦਪੁਰ ਬੇਲਾ, ਕਾਲੂ ਸੈਦਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਚੋਂ ਸੰਤ ਮਹਾਂਪੁਰਸ਼ ਅਤੇ ਸੰਗਤਾਂ ਹਾਜ਼ਰ ਸਨ।

Related Post