Barnala Sarpanch Murder : ਨਸ਼ੇ ਦਾ ਵਿਰੋਧ ਜਾਨ ਤੇ ਪਿਆ ਭਾਰੀ! ਭਦੌੜ ਚ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕਤਲ
Sarpanch killed in Barnala : ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਵਿੱਚ ਮੌਜੂਦਾ ਸਰਪੰਚ ਦਾ ਦਿਨ-ਦਿਹਾੜੇ ਕਤਲ ਕਰਨ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ 26 ਸਾਲਾ ਨੌਜਵਾਨ ਸਰਪੰਚ ਸੁਖਜੀਤ ਸਿੰਘ ਨੂੰ ਨਸ਼ੇ ਦਾ ਵਿਰੋਧ ਕਰਨਾ ਆਪਣੀ ਜਾਨ 'ਤੇ ਭਾਰੀ ਪੈ ਗਿਆ।
Sarpanch killed in Punjab : ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਦਿਨੋ-ਦਿਨ ਜਨਾਜ਼ਾ ਨਿਕਲਦਾ ਜਾ ਰਿਹਾ ਹੈ, ਜੋ ਕਿ ਆਏ ਦਿਨ ਹੁੰਦੀਆਂ ਵਾਰਦਾਤਾਂ ਤੋਂ ਤਸਵੀਰ ਸਾਹਮਣੇ ਆ ਰਹੀ ਹੈ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਵਿੱਚ ਮੌਜੂਦਾ ਸਰਪੰਚ ਦਾ ਦਿਨ-ਦਿਹਾੜੇ ਕਤਲ ਕਰਨ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ 26 ਸਾਲਾ ਨੌਜਵਾਨ ਸਰਪੰਚ ਸੁਖਜੀਤ ਸਿੰਘ ਨੂੰ ਨਸ਼ੇ ਦਾ ਵਿਰੋਧ ਕਰਨਾ ਆਪਣੀ ਜਾਨ 'ਤੇ ਭਾਰੀ ਪੈ ਗਿਆ।
ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਸੁਖਜੀਤ ਸਿੰਘ ਪਿੰਡ ਛੰਨਾ ਗੁਲਾਬ ਸਿੰਘ ਦਾ ਮੌਜੂਦਾ ਸਰਪੰਚ ਸੀ। ਸੁਖਜੀਤ ਸਿੰਘ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ, ਜੋ ਕਿ ਪਿੰਡ ਵਿੱਚ ਨਸ਼ਾ ਬੰਦ ਕਰਵਾਉਣ ਲਈ ਕੋਸ਼ਿਸ਼ਾਂ ਕਰਦਾ ਰਹਿੰਦਾ ਸੀ। ਹਮਲੇ ਵਿੱਚ ਸੁਖਜੀਤ ਸਿੰਘ ਦੇ ਪਿਤਾ ਅਤੇ ਸਾਥੀ ਵੀ ਜ਼ਖ਼ਮੀ ਹੋ ਗਏ ਹਨ।
ਮ੍ਰਿਤਕ ਸੁਖਜੀਤ ਸਿੰਘ ਦੇ ਭਰਾ ਨੇ ਇਲਜ਼ਾਮ ਲਾਇਆ ਕਿ ਪਿੰਡ ਦੇ ਹੀ 40-50 ਲੋਕਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਸੁਖਜੀਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਸ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਹਮਲਾਵਰਾ ਨੇ ਨਸ਼ੇ ਦਾ ਵਿਰੋਧ ਕਰਨ ਕਰਕੇ ਕਤਲ ਕੀਤਾ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।