Gurdaspur News : ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਸਥਿਤ SBI ਬੈਂਕ ਦੀ ਬਰਾਂਚ ’ਚ ਲੱਗੀ ਭਿਆਨਕ ਅੱਗ ,ਹਰ ਪਾਸੇ ਧੂੰਆਂ ਹੀ ਧੂੰਆਂ

Gurdaspur News : ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ’ਚ ਉਸ ਵੇਲੇ ਹਫ਼ੜਾ ਦਫ਼ੜੀ ਮੱਚ ਗਈ, ਜਦੋਂ ਅਚਾਨਕ ਬੈਂਕ ਦੇ ਅੰਦਰ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ

By  Shanker Badra June 18th 2025 07:41 PM

Gurdaspur News : ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ’ਚ ਉਸ ਵੇਲੇ ਹਫ਼ੜਾ ਦਫ਼ੜੀ ਮੱਚ ਗਈ, ਜਦੋਂ ਅਚਾਨਕ ਬੈਂਕ ਦੇ ਅੰਦਰ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਅੱਗ ਲੱਗਣ ਦਾ ਕਾਰਨ ਏ.ਸੀ.ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੇਰ ਸ਼ਾਮ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਵਿਚ ਜੁੱਟੀਆਂ ਹੋਈਆਂ ਸਨ।  

ਜਾਣਕਾਰੀ ਦਿੰਦਿਆਂ ਟਰੈਫਿਕ ਪੁਲਿਸ ਦੇ ਇੰਚਾਰਜ ਅਤੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਏਸੀ ਵਿੱਚੋਂ ਸ਼ਾਰਟ ਸਰਕਟ ਹੋਣ ਕਰਕੇ ਇਹ ਅੱਗ ਲੱਗੀ ਹੈ। ਉਹਨਾਂ ਕਿਹਾ ਕਿ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀ ਮੌਕੇ 'ਤੇ ਪਹੁੰਚ ਚੁੱਕੀਆਂ ਸਨ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਬਾਜ਼ਾਰ ਵਿੱਚ ਕਾਫੀ ਭੀੜ ਹੁੰਦੀ ਹੈ ,ਜਿਸ ਕਰਕੇ ਮੌਕੇ 'ਤੇ ਟਰੈਫਿਕ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਦੋਵੇਂ ਪਾਸੋਂ ਤੋਂ ਟਰੈਫਿਕ ਨੂੰ ਬੰਦ ਕੀਤਾ ਗਿਆ ਤਾਂ ਜੋ ਕੋਈ ਵੱਡਾ ਹਾਦਸਾ ਨਾ ਵਾਪਰੇ।  

Related Post