ਲਤੀਫਪੁਰਾ ਦੇ ਪੀੜਤਾਂ ਨੂੰ SC ਕਮਿਸ਼ਨ ਦੇ ਚੇਅਰਮੈਨ ਸਾਂਪਲਾ ਵੱਲੋਂ ਇਨਸਾਫ਼ ਦਾ ਭਰੋਸਾ

By  Pardeep Singh December 21st 2022 03:19 PM

ਜਲੰਧਰ : ਲਤੀਫਪੁਰਾ ਦੇ ਪੀੜਤਾਂ ਨੂੰ ਮਿਲਣ ਲਈ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਬੁੱਧਵਾਰ ਨੂੰ ਪਹੁੰਚੇ।ਇਸ ਮੌਕੇ ਵਿਜੇ ਸਾਂਪਲਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪੂਰਾ ਇਨਸਾਫ਼ ਮਿਲੇਗਾ ਤੇ ਉਨ੍ਹਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਇਸ ਮੌਕੇ ਭਾਜਪਾ ਆਗੂ ਕੇਡੀ ਭੰਡਾਰੀ, ਸਰਬਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।

ਪੀੜਤਾਂ ਦਾ ਕਹਿਣਾ ਹੈ ਕਿ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੁਣਵਾਈ ਵੀ ਨਹੀਂ ਕੀਤੀ ਗਈ ਅਤੇ ਨਾ ਹੀ ਕਾਨੂੰਨ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ। ਇਸ ਮੌਕੇ ਸਾਂਪਲਾ ਦਾ ਕਹਿਣਾ ਹੈ ਕਿ  ਪੂਰੇ ਮਾਮਲੇ 'ਚ ਭੂ-ਮਾਫੀਆ ਦਾ ਹੱਥ ਹੈ ਤੇ ਉਨ੍ਹਾਂ ਦੀ ਜ਼ਮੀਨ ਨੂੰ ਇੰਪਰੂਵਮੈਂਟ ਟਰੱਸਟ ਦੀ ਜ਼ਮੀਨ ਕਰਾਰ ਦੇ ਕੇ ਖਾਲੀ ਕਰਵਾਇਆ ਗਿਆ ਹੈ।
ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ ਕਿ ਲੋਕਾਂ ਨੂੰ ਘਰਾਂ ਤੋਂ ਬਾਹਰ ਕੱਢ ਕੇ ਖੁੱਲ੍ਹੀਆਂ ਛੱਤਾਂ ਹੇਠ ਰਹਿਣ ਲਈ ਮਜ਼ਬੂਰ ਕੀਤਾ ਗਿਆ ਹੈ ਅਤੇ ਇਹ ਅਤਿ ਨਿੰਦਣਯੋਗ ਹੈ।
ਸਾਂਪਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਕ ਵਾਰ ਵੀ ਇੰਨ੍ਹਾਂ ਲੋਕਾਂ ਇਕ ਵਾਰ ਸੋਚਿਆ ਨਹੀਂ।ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ  ਤੋਂ ਮੰਗ ਕਰਾਂਗਾ ਕਿ ਮਾਮਲੇ ਵਿੱਚ ਦਾਖ਼ਲ ਪੀੜਤਾਂ ਦਾ ਹੱਲ ਕੀਤਾ ਜਾਵੇ।

Related Post