Road Safety Guidelines : SC ਵੱਲੋਂ ਦੇਸ਼ ਭਰ ਚ ਸੜਕ ਸੁਰੱਖਿਆ ਨਿਰਦੇਸ਼ ਜਾਰੀ, ਕਿਹਾ - ਐਕਸਪ੍ਰੈਸਵੇਅ ਖਤਰੇ ਦਾ ਗਲਿਆਰਾ ਨਾ ਬਣਨ ਦਿਓ

Road Safety Guidelines : ਜਸਟਿਸ ਜੇਕੇ ਮਹੇਸ਼ਵਰੀ ਅਤੇ ਏਐਸ ਚੰਦੂਰਕਰ ਦੇ ਬੈਂਚ ਨੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ, ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਅਤੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਅਤ ਸੜਕਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

By  KRISHAN KUMAR SHARMA April 19th 2026 05:21 PM

Road Safety Guidelines : ਸੁਪਰੀਮ ਕੋਰਟ (Supreme Court) ਨੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਦੇਸ਼ ਭਰ ਵਿੱਚ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਐਕਸਪ੍ਰੈਸਵੇਅ ਵਰਗੀਆਂ ਸੜਕਾਂ 'ਤੇ ਭਾਰੀ ਵਾਹਨਾਂ ਦੀ ਪਾਰਕਿੰਗ 'ਤੇ ਪਾਬੰਦੀ ਸ਼ਾਮਲ ਹੈ। ਅਦਾਲਤ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਸਤੀ ਜਾਂ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਐਕਸਪ੍ਰੈਸਵੇਅ ਨੂੰ ਖ਼ਤਰੇ ਦੇ ਕੋਰੀਡੋਰ ਨਹੀਂ ਬਣਨਾ ਚਾਹੀਦਾ।

ਭਾਰਤ ਦੀ ਲੰਬਾਈ ਦਾ ਸਿਰਫ਼ 2 ਫ਼ੀਸਦੀ ਨੈਸ਼ਨਲ ਹਾਈਵੇ

ਜਸਟਿਸ ਜੇਕੇ ਮਹੇਸ਼ਵਰੀ ਅਤੇ ਏਐਸ ਚੰਦੂਰਕਰ ਦੇ ਬੈਂਚ ਨੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ, ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਤੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਅਤ ਸੜਕਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਬੈਂਚ ਨੇ ਨੋਟ ਕੀਤਾ ਕਿ ਰਾਸ਼ਟਰੀ ਰਾਜਮਾਰਗ ਭਾਰਤ ਦੀ ਕੁੱਲ ਸੜਕ ਲੰਬਾਈ ਦਾ ਸਿਰਫ 2% ਬਣਦਾ ਹੈ, ਪਰ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦਾ ਲਗਭਗ 30% ਬਣਦਾ ਹੈ।

ਦੱਸ ਦਈਏ ਕਿ ਇਹ ਦਿਸ਼ਾ-ਨਿਰਦੇਸ਼ 13 ਅਪ੍ਰੈਲ ਨੂੰ ਜਾਰੀ ਕੀਤੇ ਗਏ ਸਨ। ਅਦਾਲਤ 2 ਅਤੇ 3 ਨਵੰਬਰ, 2025 ਨੂੰ ਰਾਜਸਥਾਨ ਦੇ ਫਲੋਦੀ ਅਤੇ ਤੇਲੰਗਾਨਾ ਦੇ ਰੰਗਾਰੇਡੀ ਵਿੱਚ ਲਗਾਤਾਰ ਸੜਕ ਹਾਦਸਿਆਂ ਵਿੱਚ 34 ਲੋਕਾਂ ਦੀ ਮੌਤ ਤੋਂ ਬਾਅਦ ਦਾਇਰ ਕੀਤੇ ਗਏ ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ।

ਖਬਰ ਅਪਡੇਟ ਜਾਰੀ..

Related Post