Scam in wheat : ਸਮਾਰਟ ਕਾਰਡ ਰਾਹੀਂ ਲੋੜਵੰਦ ਲੋਕਾਂ ਨੂੰ ਵੰਡੀ ਜਾਣ ਵਾਲੀ ਕਣਕ 'ਚ ਘਪਲਾ

By  Ravinder Singh March 1st 2023 11:52 AM -- Updated: March 1st 2023 11:54 AM

ਚੰਡੀਗੜ੍ਹ : ਸਮਾਰਟ ਕਾਰਡ ਰਾਹੀਂ ਲਾਭਪਾਤਰੀਆਂ ਨੂੰ ਵੰਡੀ ਜਾਣ ਵਾਲੀ ਕਣਕ ਵਿਚ ਘਪਲੇ ਦਾ ਪਰਦਾਫਾਸ਼ ਹੋਇਆ ਹੈ। ਲੋੜਵੰਦਾਂ ਨੂੰ ਵੰਡੀ ਜਾਣ ਵਾਲੀ ਕਣਕ ਦੇ 56 ਹਜ਼ਾਰ ਗੱਟੇ ਮਿਲੀਭੁਗਤ ਨਾਲ ਖੁਰਦ-ਬੁਰਦ ਕਰਨ ਦੇ ਦੋਸ਼ ਲੱਗੇ ਹਨ। ਰੋਸ ਵਜੋਂ ਡਿਪੂ ਹੋਲਡਰਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਮੰਗੀ ਹੈ।


ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਵੱਡੇ ਘਪਲੇ ਹੋਏ ਹਨ ਜਦਕਿ ਪਰਚੇ ਵੀ ਦਰਜ ਹਨ ਪਰ ਇੰਸਪੈਕਟਰਾਂ ਉਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਡਿਪੂ ਹੋਲਡਰ ਯੂਨੀਅਨ ਵੱਲੋਂ ਤੁਰੰਤ ਪ੍ਰਭਾਵ ਉਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਕਾਰਵਾਈ ਨਾ ਕਰਨ ਉਤੇ ਡਿਪੂ ਹੋਲਡਰ ਯੂਨੀਅਨ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਲਗਾਉਣ ਦੀ ਚਿਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ : LPG Cylinder Price Hike: ਹੋਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ 50 ਰੁਪਏ ਇਜ਼ਾਫਾ

ਲੋੜਵੰਦ ਅਤੇ ਗ਼ਰੀਬਾਂ ਨੂੰ ਮਿਲਣ ਵਾਲੀ ਕਣਕ 'ਚ 30 ਫ਼ੀਸਦੀ ਦੀ ਕਟੌਤੀ ਕਰ ਦਿੱਤੀ ਗਈ। ਇਸ ਕਾਰਨ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਕੁਝ ਜ਼ਰੂਰਤਮੰਦ ਲੋਕਾਂ ਦੇ ਕਾਰਡ ਵੀ ਕੱਟ ਦਿੱਤੇ ਗਏ ਹਨ। ਇਸ ਕਾਰਨ ਉਨ੍ਹਾਂ ਨੂੰ ਕਣਕ ਨਹੀਂ ਮਿਲ ਰਹੀ ਹੈ, ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੀਤੇ ਦਿਨ ਡਾਇਰੈਕਟਰ ਫੂਡ ਸਪਲਾਈ ਨਾਲ ਮੀਟਿੰਗ ਬੇਸਿੱਟਾ ਰਹੀ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਵੀ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਹੈ।


Related Post