Lehragaga ਤੋਂ ਚੰਡੀਗੜ੍ਹ ਟੂਰ ਤੇ ਜਾ ਰਹੀ ਸਕੂਲੀ ਬੱਚਿਆਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਬੱਸ ਡਰਾਈਵਰ, ਸਕੂਲ ਪ੍ਰਿੰਸੀਪਲ ਸਮੇਤ 11 ਵਿਦਿਆਰਥੀਆਂ ਜ਼ਖਮੀ
Sangrur News : ਸੰਗਰੂਰ ਦੇ ਲਹਿਰਾਗਾਗਾ ਤੋਂ ਚੰਡੀਗੜ੍ਹ ਟੁਰ 'ਤੇ ਜਾ ਰਹੀ ਸਕੂਲ ਦੀ ਬੱਸ ਸਰਹਿੰਦ -ਚੰਡੀਗੜ੍ਹ ਰੋਡ 'ਤੇ ਪੈਂਦੇ ਪਿੰਡ ਚੂੰਨੀ ਨੇੜੇ ਦਰਖਤ ਨਾਲ ਟਕਰਾ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਡਰਾਈਵਰ ਅਤੇ ਸਕੂਲ ਦੇ ਪ੍ਰਿੰਸੀਪਲ ਪ੍ਰਿੰਸੀਪਲ ਸਮੇਤ 11 ਵਿਦਿਆਰਥੀਆਂ ਦੇ ਸੱਟਾਂ ਲੱਗਣ ਕਾਰਨ ਜ਼ਖਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਇੰਡਸ ਹਸਪਤਾਲ ਦਾਖਲ ਕਰਵਾਇਆ ਗਿਆ, ਜਦ ਕਿ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਆ ਰਿਹਾ
Sangrur News : ਸੰਗਰੂਰ ਦੇ ਲਹਿਰਾਗਾਗਾ ਤੋਂ ਚੰਡੀਗੜ੍ਹ ਟੁਰ 'ਤੇ ਜਾ ਰਹੀ ਸਕੂਲ ਦੀ ਬੱਸ ਸਰਹਿੰਦ -ਚੰਡੀਗੜ੍ਹ ਰੋਡ 'ਤੇ ਪੈਂਦੇ ਪਿੰਡ ਚੂੰਨੀ ਨੇੜੇ ਦਰਖਤ ਨਾਲ ਟਕਰਾ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਡਰਾਈਵਰ ਅਤੇ ਸਕੂਲ ਦੇ ਪ੍ਰਿੰਸੀਪਲ ਪ੍ਰਿੰਸੀਪਲ ਸਮੇਤ 11 ਵਿਦਿਆਰਥੀਆਂ ਦੇ ਸੱਟਾਂ ਲੱਗਣ ਕਾਰਨ ਜ਼ਖਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਇੰਡਸ ਹਸਪਤਾਲ ਦਾਖਲ ਕਰਵਾਇਆ ਗਿਆ, ਜਦ ਕਿ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਆ ਰਿਹਾ ।
ਡੀਐਸਪੀ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਲਹਿਰਾਗਾਗਾ ਦੇ ਪੰਜਾਬ ਪਬਲਿਕ ਸਕੂਲ ਦੀਆਂ ਤਿੰਨ ਬੱਸਾਂ ਵਿਦਿਆਰਥੀਆਂ ਨੂੰ ਚੰਡੀਗੜ੍ਹ ਟੁਰ ਤੇ ਲੈ ਕੇ ਜਾ ਰਹੀਆਂ ਸਨ, ਜਿਨ੍ਹਾਂ ਵਿਚੋਂ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ 11 ਲੋਕ ਜ਼ਖਮੀ ਹਨ ਅਤੇ ਉਹਨਾਂ ਦਾ ਇਲਾਜ਼ ਇੰਡਸ ਹਸਪਤਾਲ ਵਿੱਖੇ ਚੱਲ ਰਿਹਾ ਹੈ।
ਦੂਜੇ ਪਾਸੇ ਸਕੂਲ ਦੀ ਬੱਸ ਵਿੱਚ ਸਵਾਰ ਬੱਚੇ ਅਭਿਸ਼ੇਕ ਸਿੰਘ ਦਾ ਕਹਿਣਾ ਹੈ ਕਿ ਡਰਾਈਵਰ ਨੂੰ ਚੱਕਰ ਆ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਕਈ ਬੱਚੇ ਜ਼ਖਮੀ ਹੋਏ ਹਨ।