Amritsar ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਅਤੇ ਕਾਰ ਦੀ ਟੱਕਰ ,ਸਕੂਲ ਵੈਨ ਦਾ ਡਰਾਈਵਰ ਮੌਕੇ ਤੋਂ ਹੋਇਆ ਫਰਾਰ

Amritsar School Van : ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਕਸਬੇ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਵੱਡਾ ਸੜਕ ਹਾਦਸਾ ਹੁੰਦੇ -ਹੁੰਦੇ ਟਲ ਗਿਆ। ਅਜਨਾਲਾ ਦੇ ਸਿਵਲ ਹਸਪਤਾਲ ਚੌਕ ਨੇੜੇ ਇੱਕ ਸਕੂਲ ਵੈਨ ਅਤੇ ਇੱਕ ਆਲਟੋ ਕਾਰ ਦੀ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਕਾਰ ਚਾਲਕ ਅਤੇ ਉਸਦੇ ਬੱਚੇ ਵਾਲ-ਵਾਲ ਬਚ ਗਏ, ਪਰ ਇਸ ਘਟਨਾ ਨਾਲ ਇਲਾਕੇ ਵਿੱਚ ਹਫੜਾ -ਦਫੜੀ ਦਾ ਮਾਹੌਲ ਬਣ ਗਿਆ

By  Shanker Badra December 19th 2025 01:32 PM -- Updated: December 19th 2025 01:35 PM

Amritsar School Van : ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਕਸਬੇ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਵੱਡਾ ਸੜਕ ਹਾਦਸਾ ਹੁੰਦੇ -ਹੁੰਦੇ ਟਲ ਗਿਆ। ਅਜਨਾਲਾ ਦੇ ਸਿਵਲ ਹਸਪਤਾਲ ਚੌਕ ਨੇੜੇ ਇੱਕ ਸਕੂਲ ਵੈਨ ਅਤੇ ਇੱਕ ਆਲਟੋ ਕਾਰ ਦੀ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਕਾਰ ਚਾਲਕ ਅਤੇ ਉਸਦੇ ਬੱਚੇ ਵਾਲ-ਵਾਲ ਬਚ ਗਏ, ਪਰ ਇਸ ਘਟਨਾ ਨਾਲ ਇਲਾਕੇ ਵਿੱਚ ਹਫੜਾ -ਦਫੜੀ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ ਦਿਆਲਪੁਰ ਪਿੰਡ ਨਿਵਾਸੀ ਕਾਰ ਚਾਲਕ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ ਜਦੋਂ ਸਿਵਲ ਹਸਪਤਾਲ ਨੇੜੇ ਉਲਟ ਦਿਸ਼ਾ ਤੋਂ ਆ ਰਹੀ ਇੱਕ ਨਿੱਜੀ ਸਕੂਲ ਵੈਨ ਤੇਜ਼ ਰਫ਼ਤਾਰ ਨਾਲ ਉਸਦੀ ਕਾਰ ਨਾਲ ਟਕਰਾ ਗਈ। ਕਾਰ ਚਾਲਕ ਨੇ ਆਰੋਪ ਲਗਾਇਆ ਹੈ ਕਿ ਸਕੂਲ ਵੈਨ ਚਾਲਕ ਨਸ਼ੇ ਦੀ ਹਾਲਤ 'ਚ ਸੀ ਅਤੇ ਸੰਘਣੀ ਧੁੰਦ ਦੇ ਬਾਵਜੂਦ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ।

ਪੀੜਤ ਨੇ ਦੱਸਿਆ ਕਿ ਜਦੋਂ ਉਸਨੇ ਵੈਨ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਸ਼ਰਾਬ ਦੀ ਤੇਜ਼ ਬਦਬੂ ਆ ਰਹੀ ਸੀ। ਆਰੋਪ ਹੈ ਕਿ ਵੈਨ ਚਾਲਕ ਨੇ ਸਥਿਤੀ ਦਾ ਫਾਇਦਾ ਉਠਾਇਆ ਅਤੇ ਹਾਦਸੇ ਤੋਂ ਬਾਅਦ ਭੱਜ ਗਿਆ। ਖੁਸ਼ਕਿਸਮਤੀ ਨਾਲ ਵੈਨ ਵਿੱਚ ਸਵਾਰ ਸਕੂਲੀ ਬੱਚਿਆਂ ਨੂੰ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ।

ਪੁਲਿਸ ਨੇ ਵਾਹਨਾਂ ਨੂੰ ਕੀਤਾ ਜ਼ਬਤ 

ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਜ਼ਬਤ ਕਰਕੇ ਪੁਲਿਸ ਸਟੇਸ਼ਨ ਭੇਜ ਦਿੱਤਾ। ਮੌਕੇ 'ਤੇ ਮੌਜੂਦ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਆਰੋਪੀ ਪਾਇਆ ਗਿਆ, ਉਸ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਥਾਨਕ ਨਿਵਾਸੀਆਂ ਅਤੇ ਪੀੜਤ ਪਰਿਵਾਰ ਨੇ ਸੰਘਣੀ ਧੁੰਦ ਕਾਰਨ ਹੋਣ ਵਾਲੇ ਅਕਸਰ ਹਾਦਸਿਆਂ 'ਤੇ ਚਿੰਤਾ ਪ੍ਰਗਟ ਕੀਤੀ ਹੈ। 

Related Post