Train collides with school bus : ਰੇਲਵੇ ਟਰੈਕ ਪਾਰ ਕਰਦੇ ਸਮੇਂ ਸਕੂਲ ਵੈਨ ਨਾਲ ਟਕਰਾਈ ਟ੍ਰੇਨ , 2 ਬੱਚਿਆਂ ਦੀ ਮੌਤ

Train collides with school bus : ਤਾਮਿਲਨਾਡੂ ਦੇ ਕੁੱਡਾਲੋਰ ਜ਼ਿਲ੍ਹੇ ਦੇ ਸੇਮਨਕੁੱਪਮ ਪਿੰਡ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਸਕੂਲ ਵੈਨ ਰੇਲਵੇ ਟਰੈਕ ਪਾਰ ਕਰ ਰਹੀ ਸੀ ਤਾਂ ਉੱਥੋਂ ਲੰਘ ਰਹੀ ਇੱਕ ਟ੍ਰੇਨ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਸਕੂਲੀ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਵਿਦਿਆਰਥੀਆਂ ਨੂੰ ਕੁੱਡਾਲੋਰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਸਮੇਂ ਵੈਨ ਵਿੱਚ 5 ਬੱਚੇ ਸਵਾਰ ਸਨ

By  Shanker Badra July 8th 2025 10:29 AM

Train collides with school bus : ਤਾਮਿਲਨਾਡੂ ਦੇ ਕੁੱਡਾਲੋਰ ਜ਼ਿਲ੍ਹੇ ਦੇ ਸੇਮਨਕੁੱਪਮ ਪਿੰਡ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਸਕੂਲ ਵੈਨ ਰੇਲਵੇ ਟਰੈਕ ਪਾਰ ਕਰ ਰਹੀ ਸੀ ਤਾਂ ਉੱਥੋਂ ਲੰਘ ਰਹੀ ਇੱਕ ਟ੍ਰੇਨ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਸਕੂਲੀ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਵਿਦਿਆਰਥੀਆਂ ਨੂੰ ਕੁੱਡਾਲੋਰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਸਮੇਂ ਵੈਨ ਵਿੱਚ 5 ਬੱਚੇ ਸਵਾਰ ਸਨ।

ਜਾਣਕਾਰੀ ਅਨੁਸਾਰ ਜਦੋਂ ਸਕੂਲ ਵੈਨ ਡਰਾਈਵਰ ਨੇ ਕਰਾਸਿੰਗ ਗੇਟ ਖੁੱਲ੍ਹਾ ਰੇਲਵੇ ਟਰੈਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਟ੍ਰੇਨ ਨੇ ਉਸਨੂੰ ਟੱਕਰ ਮਾਰ ਦਿੱਤੀ। ਵੈਨ ਕਰੀਬ 50 ਮੀਟਰ ਤੱਕ ਘਸੀਟੀਦੀ ਚਲੀ ਗਈ।  ਇਲਾਕੇ ਦੇ ਲੋਕਾਂ ਨੇ ਟਰੈਕ 'ਤੇ 2 ਵਿਦਿਆਰਥੀਆਂ ਦੀਆਂ ਲਾਸ਼ਾਂ ਦੇਖੀਆਂ ਅਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ। ਜ਼ਖਮੀਆਂ ਨੂੰ ਜ਼ਿਲ੍ਹਾ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਹਾਦਸਾ ਅੱਜ ਸਵੇਰੇ 07:45 ਵਜੇ ਵਾਪਰਿਆ। ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ ਕੁੱਡਾਲੋਰ ਅਤੇ ਅਲਾੱਪੱਕਮ ਵਿਚਕਾਰ ਰੇਲਵੇ ਲੈਵਲ ਕਰਾਸਿੰਗ ਗੇਟ ਨੰਬਰ 170 (ਇੱਕ ਗੈਰ-ਇੰਟਰਲਾਕਡ ਗੇਟ) ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਟ੍ਰੇਨ ਨੰਬਰ 56813 ਵਿੱਲੂਪੁਰਮ-ਮਈਲਾਦੁਥੁਰਾਈ ਪੈਸੇਂਜਰ ਨਾਲ ਟਕਰਾ ਗਈ।

 ਰੇਲਵੇ ਦੇ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਗੇਟ ਕੀਪਰ ਨੇ ਗੇਟ ਬੰਦ ਕਰਨ ਲਈ ਅੱਗੇ ਵਧਿਆ ਤਾਂ ਵੈਨ ਡਰਾਈਵਰ ਨੇ ਜ਼ਬਰਦਸਤੀ ਗੇਟ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਰੇਲਵੇ ਦੀ ਸੁਰੱਖਿਆ, ਸੰਚਾਲਨ ਅਤੇ ਇੰਜੀਨੀਅਰਿੰਗ ਸ਼ਾਖਾਵਾਂ ਦੇ ਅਧਿਕਾਰੀਆਂ ਦੀ ਇੱਕ ਕਮੇਟੀ ਘਟਨਾ ਦੀ ਜਾਂਚ ਕਰ ਰਹੀ ਹੈ।

Related Post