Punjab Holiday: 20 ਅਗਸਤ ਨੂੰ ਛੁੱਟੀ ਦਾ ਐਲਾਨ! ਸਰਕਾਰੀ-ਪ੍ਰਾਈਵੇਟ ਵਿਦਿਅਕ ਅਦਾਰੇ ਸਣੇ ਸਰਕਾਰੀ ਦਫ਼ਤਰ ਰਹਿਣਗੇ ਬੰਦ...

Punjab Holidays: ਕੱਲ੍ਹ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 20 ਅਗਸਤ 2026 ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ।

By  Amritpal Singh August 19th 2026 07:17 PM

Punjab Holidays: ਕੱਲ੍ਹ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 20 ਅਗਸਤ 2026 ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸੰਗਰੂਰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ 20 ਅਗਸਤ 2026 ਨੂੰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਅਧਿਕਾਰਤ ਐਲਾਨ ਕੀਤਾ ਗਿਆ ਹੈ।

ਜਾਰੀ ਹੁਕਮਾਂ ਮੁਤਾਬਕ ਇਸ ਦਿਨ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ, ਗੈਰ-ਸਰਕਾਰੀ ਅਤੇ ਨਿੱਜੀ ਸਕੂਲਾਂ ਤੇ ਕਾਲਜਾਂ ਸਮੇਤ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਵੀ ਛੁੱਟੀ ਰਹੇਗੀ।

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ, ਵੀਰਵਾਰ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਹੁਕਮਾਂ ਅਨੁਸਾਰ, ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਤਿਕਾਰ ਅਤੇ ਸ਼ਰਧਾਂਜਲੀ ਭੇਟ ਕਰਨ ਲਈ 20 ਅਗਸਤ, 2026 ਨੂੰ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ, ਵੀਰਵਾਰ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ।

ਹੋਰ ਪੜ੍ਹੋ  Agriculture Special : ਬਾਗਬਾਨੀ ਲਈ ਵਰਦਾਨ ਪੀਏਯੂ ਦਾ ਫਰੂਟ ਫਲਾਈ ਟਰੈਪ, ਜਾਣੋ ਕਿਵੇਂ ਕਰਦਾ ਹੈ ਕੰਮ ਅਤੇ ਕੀ ਹਨ ਫਾਇਦੇ

ਇਹ ਹੁਕਮ ਉਨ੍ਹਾਂ ਸਕੂਲਾਂ, ਕਾਲਜਾਂ ਜਾਂ ਹੋਰ ਸੰਸਥਾਵਾਂ 'ਤੇ ਲਾਗੂ ਨਹੀਂ ਹੋਣਗੇ ਜਿੱਥੇ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਜਾਂ ਪ੍ਰੈਕਟੀਕਲ ਪ੍ਰੀਖਿਆਵਾਂ ਹੋਣੀਆਂ ਹਨ।

ਇਹ ਫ਼ੈਸਲਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲਿਆ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਸ ਮੌਕੇ ਲੌਂਗੋਵਾਲ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।

ਹੋਰ ਪੜ੍ਹੋ  Punjab Bandh 21 August : ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਜਾਣੋ ਕੀ ਕੁਝ ਰਹੇਗਾ ਬੰਦ ਤੇ ਖੁੱਲ੍ਹਾ

Related Post