PTC News
Search

GAMADA ਦਫਤਰ ਦੇ ਬਾਹਰ ਪੁਲਿਸ ਅਤੇ ਆਪ ਵਰਕਰਾਂ ਵਿਚਾਲੇ ਹੋਈ ਧੱਕਾ-ਮੁੱਕੀ

Punjab News: ਮੁਹਾਲੀ ਦੇ ਗਮਾਡਾ ਦਫ਼ਤਰ ਵਿਖੇ ਪਿਛਲੇ ਦੋ ਦਿਨਾਂ ਤੋਂ ਈ.ਡੀ. (ED) ਵੱਲੋਂ ਕੀਤੀ ਜਾ ਰਹੀ ਜਾਂਚ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁੰਨ ਸੜਕਾਂ ’ਤੇ ਉੱਤਰ ਆਏ ਹਨ।

By  Amritpal Singh September 24th 2026 12:52 PM

Punjab News: ਮੁਹਾਲੀ ਦੇ ਗਮਾਡਾ ਦਫ਼ਤਰ ਵਿਖੇ ਪਿਛਲੇ ਦੋ ਦਿਨਾਂ ਤੋਂ ਈ.ਡੀ. (ED) ਵੱਲੋਂ ਕੀਤੀ ਜਾ ਰਹੀ ਜਾਂਚ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁੰਨ ਸੜਕਾਂ ’ਤੇ ਉੱਤਰ ਆਏ ਹਨ। ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੁਲਿਸ ਦਾ ਘੇਰਾ ਤੋੜ ਕੇ ਦਫ਼ਤਰ ਦੇ ਅਹਾਤੇ ਵਿੱਚ ਦਾਖਲ ਹੋ ਗਏ, ਜਿਸ ਤੋਂ ਬਾਅਦ ਸੀ.ਆਰ.ਪੀ.ਐੱਫ. (CRPF) ਦੇ ਜਵਾਨਾਂ ਨੇ ਆਪ ਕਾਰਕੁੰਨਾਂ ਨੂੰ ਹੋਰ ਅੱਗੇ ਵਧਣ ਤੋਂ ਰੋਕ ਦਿੱਤਾ।

ਦੱਸ ਦਈਏ ਕਿ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ, ਨੇ ਮੁਹਾਲੀ ਦੇ ਫੇਜ਼-8 ਸਥਿਤ ਗਮਾਡਾ ਭਵਨ ਦੇ ਗੇਟਾਂ ਦੇ ਬਾਹਰ ਧਰਨਾ ਆਰੰਭ ਕਰ ਦਿੱਤਾ। ਉਨ੍ਹਾਂ ਵੱਲੋਂ ਈ.ਡੀ. ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਪੁਲਿਸ ਵੱਲੋਂ ਗਮਾਡਾ ਭਵਨ ਦੇ ਦੋਵੇਂ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਆਮ ਲੋਕਾਂ ਦੀ ਆਮਦ ਵੀ ਬੰਦ ਹੋ ਗਈ ਹੈ। ਇਸ ਧਰਨੇ ਦੀ ਅਗਵਾਈ ਆਮ ਆਦਮੀ ਪਾਰਟੀ ਦੀ ਮੁਹਾਲੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਕੀਤੀ ਜਾ ਰਹੀ ਹੈ।


Related Post