Search Operation in Punjab: ਪੰਜਾਬ ਭਰ ਚ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ, ਇਨ੍ਹਾਂ ਖਿਲਾਫ ਕੀਤੀ ਜਾ ਰਹੀ ਹੈ ਕਾਰਵਾਈ
ਪੰਜਾਬ ਭਰ ’ਚ ਪੁਲਿਸ ਵੱਲੋਂ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
Search Operation in Punjab: ਪੰਜਾਬ ਭਰ ’ਚ ਪੁਲਿਸ ਵੱਲੋਂ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਲੁਧਿਆਣਾ ਦੇ ਬੱਸ ਸਟੈਂਡ ’ਤੇ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਪੁਲਿਸ ਫੋਰਸ ਨਾਲ ਚੈਕਿੰਗ ਕੀਤੀ ਗਈ, ਇਸ ਮੌਕੇ ਸਵਾਰੀਆਂ ਦੇ ਸਮਾਨ ਦੀ ਤਲਾਸ਼ੀ ਵੀ ਲਈ ਗਈ।
ਡੀਜੀਪੀ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਪੂਰੇ ਪੰਜਾਬ ਵਿੱਚ 2 ਦਿਨਾਂ ਤੋਂ ਚੱਲ ਰਿਹਾ ਹੈ, ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਇਸ ਲਈ ਚਲਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਨਾ ਕਰ ਸਕੇ। ਡੀਜੀਪੀ ਗੌਰਵ ਯਾਦਵ ਨੇ ਇਹ ਵੀ ਕਿਹਾ ਕਿ ਇਸ ਧਮਾਕੇ ਵਿੱਚ ਜੋ ਅੰਮ੍ਰਿਤਸਰ ਵਿੱਚ ਬਹੁਤ ਘੱਟ ਮਾਤਰਾ ਵਿੱਚ ਆਰਡੀਐਕਸ ਦੀ ਵਰਤੋਂ ਕੀਤੀ ਗਈ ਸੀ, ਜਿਸ ਦੀ ਤਹਿ ਤੱਕ ਅਸੀਂ ਜਾ ਰਹੇ ਹਾਂ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਮੌਕੇ ਡੀਜੀਪੀ ਪੰਜਾਬ ਨੇ ਇਹ ਵੀ ਕਿਹਾ ਕਿ ਕੈਬਨਿਟ ਮੰਤਰੀ ਲਾਲਚੰਦ ਦੇ ਕੇਸ ਦੀ ਜਾਂਚ ਲਈ ਗਠਿਤ ਕਮੇਟੀ ਕਾਨੂੰਨੀ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਡੀਜੀਪੀ ਪੰਜਾਬ ਨੇ ਕਿਹਾ ਕਿ ਜਿੱਥੇ ਇਸ ਮੌਕੇ ਪੰਜਾਬ ਭਰ ਦੇ ਬੱਸ ਸਟੈਂਡ, ਜਨਤਕ ਥਾਵਾਂ, ਹੋਟਲਾਂ ਆਦਿ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।
ਪਟਿਆਲਾ ’ਚ ਵੀ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੂਰੇ ਸੂਬੇ ਭਰ ਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਫਲੈਗ ਮਾਰਚ, ਨਾਕਾਬੰਦੀ ਆਦਿ ਵੀ ਕੀਤੀਆਂ ਜਾ ਰਹੀਆਂ ਹਨ। ਪੁਲਿਸ ਦੀ ਟੀਮ ਵੱਲੋਂ ਮੁਸਤੈਦੀ ਦੇ ਨਾਲ ਇਹ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਅਫ਼ਵਾਹ ’ਚ ਯਕੀਨ ਨਾ ਕਰਨ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਦਾ ਹੈ ਤਾਂ ਇਸਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
ਰਿਪੋਰਟਰ ਨਵੀਨ ਸ਼ਰਮਾ, ਗਗਨਦੀਪ ਅਹੁਜਾ ਦੇ ਸਹਿਯੋਗ ਨਾਲ...
ਇਹ ਵੀ ਪੜ੍ਹੋ: Amritsar Blast: ਵਿਰਾਸਤੀ ਮਾਰਗ 'ਤੇ ਹੋਏ ਧਮਾਕੇ ਤੋਂ ਬਾਅਦ NIA ਅਤੇ NSG ਨੇ ਸੰਭਾਲਿਆ ਮੋਰਚਾ