Chandigarh ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਮੁਕਾਬਲੇ ’ਚ 2 ਗੈਂਗਸਟਰ ਜ਼ਖਮੀ
ਚੰਡੀਗੜ੍ਹ ਦੇ ਸੈਕਟਰ 32 ਵਿੱਚ ਇੱਕ ਕੈਮਿਸਟ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਦੋ ਗੈਂਗਸਟਰਾਂ ਦੀ ਲੱਤ ਵਿੱਚ ਗੋਲੀ ਲੱਗੀ।
Chandigarh News : ਚੰਡੀਗੜ੍ਹ ਦੇ ਸੈਕਟਰ 32 ਵਿੱਚ ਇੱਕ ਕੈਮਿਸਟ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਦੋ ਗੈਂਗਸਟਰਾਂ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਗੈਂਗਸਟਰ ਐਸਪੀ ਗੈਂਗ ਨਾਲ ਕੰਮ ਕਰਦੇ ਸਨ ਅਤੇ ਕੁਝ ਦਿਨ ਪਹਿਲਾਂ ਇੱਕ ਵਪਾਰੀ ਨੂੰ ਧਮਕੀ ਦਿੱਤੀ ਸੀ।
ਤਿੰਨੋਂ ਗੈਂਗਸਟਰ ਇੱਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਦੋ ਅਪਰਾਧੀ, ਰਾਹੁਲ ਅਤੇ ਰਿੱਕੀ ਨੂੰ ਗੋਲੀ ਮਾਰ ਦਿੱਤੀ ਗਈ, ਜਦੋਂ ਕਿ ਤੀਜਾ ਸਾਥੀ ਕਾਰ ਚਲਾ ਰਿਹਾ ਸੀ। ਸੂਤਰਾਂ ਅਨੁਸਾਰ, ਉਨ੍ਹਾਂ ਨੇ ਅੱਜ ਇੱਕ ਟੈਕਸੀ ਸਟੈਂਡ 'ਤੇ ਗੋਲੀਬਾਰੀ ਕਰਨ ਦੀ ਯੋਜਨਾ ਬਣਾਈ ਸੀ ਅਤੇ 50 ਲੱਖ ਰੁਪਏ ਦੀ ਮੰਗ ਕੀਤੀ ਸੀ। ਉਹ ਗੋਲੀਬਾਰੀ ਕਰਨ ਲਈ ਹੀ ਚੰਡੀਗੜ੍ਹ ਆਏ ਸਨ ਅਤੇ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਵੀ ਸ਼ਾਮਲ ਸਨ।
ਪੁਲਿਸ ਜਾਂਚ ਦੇ ਅਨੁਸਾਰ ਇਨ੍ਹਾਂ ਅਪਰਾਧੀਆਂ ਨੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਇੱਕ ਕੈਮਿਸਟ ਦੀ ਦੁਕਾਨ 'ਤੇ ਗੋਲੀਬਾਰੀ ਕੀਤੀ ਸੀ। ਇਸ ਤੋਂ ਇਲਾਵਾ ਬਦਮਾਸ਼ਾਂ ਨੇ ਜਲੰਧਰ ਵਿੱਚ ਇੱਕ ਫਾਰਚੂਨਰ 'ਤੇ ਵੀ ਗੋਲੀਬਾਰੀ ਕੀਤੀ ਸੀ। ਇਨ੍ਹਾਂ ਹੀ ਨਹੀਂ ਬਦਮਾਸ਼ਾਂ ਨੇ ਆਪਣੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਮੁਹਾਲੀ ਅਤੇ ਜੈਪੁਰ ਵਿੱਚ ਕਾਰਾਂ ਖੋਹਣ ਦੀ ਕੋਸ਼ਿਸ਼ ਵੀ ਕੀਤੀ ਸੀ।
ਦੱਸਿਆ ਜਾ ਰਿਹਾ ਹੈ ਕਿ ਕਾਬੂ ਕੀਤੇ ਬਦਮਾਸ਼ ਅੱਜ ਮੁੜ ਤੋਂ ਗੋਲੀਬਾਰੀ ਕਰਨ ਲਈ ਇੱਕ ਟੈਕਸੀ ਸਟੈਂਡ 'ਤੇ ਵੀ ਆਏ ਸੀ। ਉਨ੍ਹਾਂ ਨੇ ਮਾਲਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : Haryana Government ਨੇ ਸਿੱਖ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਹੁਣ ਸਿੱਖ ਵਿਦਿਆਰਥੀ ਕਿਰਪਾਨ ਪਾ ਕੇ ਦੇ ਸਕਣਗੇ ਪ੍ਰੀਖਿਆ