Amritsar News : ਬਿਜਲੀ ਵਿਭਾਗ ਦੀ ਵੱਡੀ ਲਾਪਰਵਾਹੀ; ਸੁਰੱਖਿਆ ਗਾਰਡ ਭਿਆਨਕ ਹਾਦਸੇ ਦਾ ਹੋਇਆ ਸ਼ਿਕਾਰ

ਉੱਥੇ ਹੀ ਉਹਨਾਂ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਬਿਜਲੀ ਬੋਰਡ ਦੀ ਲਾਪਰਵਾਹੀ ਕਾਰਨ ਇਹ ਸਾਰਾ ਹਾਦਸਾ ਹੋਇਆ ਹੈ ਜੇਕਰ ਸੜਕ ਤੇ ਤਾਰਾਂ ਨਾ ਡਿੱਗੀਆਂ ਹੁੰਦੀਆਂ ਤੇ ਅੱਜ ਉਹਨਾਂ ਦੇ ਪਿਤਾ ਜੀ ਦੇ ਨਾਲ ਇਹ ਘਟਨਾ ਨਹੀਂ ਸੀ ਵਾਪਰਨੀ ਜਿਸ ਦੇ ਚਲਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

By  Aarti October 19th 2025 02:59 PM

Amritsar News :  ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਵਿਖੇ ਅੱਜ ਸਵੇਰੇ ਇੱਕ ਗੰਭੀਰ ਦੁਰਘਟਨਾ ਵਾਪਰੀ ਜਿਸ ਵਿੱਚ ਸੁਰੱਖਿਆ ਗਾਰਡ ਜਸਪਾਲ ਸਿੰਘਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਜਸਪਾਲ ਸਵੇਰੇ ਆਪਣੀ ਡਿਊਟੀ ਤੋਂ ਵਾਪਸ ਆਪਣੀ ਮੋਟਰਸਾਇਕਲ 'ਤੇ ਜਾ ਰਿਹਾ ਸੀ ਜਦੋਂ ਰਸਤੇ 'ਤੇ ਡਿੱਗੀਆਂ ਬਿਜਲੀ ਦੀਆਂ ਤਾਰਾਂ ਨਾਲ਼ ਉਸ ਦੇ  ਮੋਟਰਸਾਇਕਲ ਦਾ ਟਾਇਰ ਅੜ ਗਿਆ ਜਿਸਦੇ ਕਾਰਨ ਉਨ੍ਹਾਂ ਨੂੰ ਸੱਟਾਂ ਲਗਣ ਨਾਲ ਮੌਤ ਹੋ ਗਈ ।

ਇਸ ਮੌਕੇ ਪੀੜਤ ਦੇ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਪਿਤਾ ਦਿੱਲੀ ਪਬਲਿਕ ਸਕੂਲ ਦੇ ਵਿੱਚ ਸਿਕਿਉਰਟੀ ਗਾਰਡ ਦੀ ਨੌਕਰੀ ਕਰਦੇ ਸਨ ਤੇ ਸਵੇਰੇ 5:30 ਵਜੇ ਦੇ ਕਰੀਬ ਜਦੋਂ ਘਰ ਵਾਪਸ ਆ ਰਹੇ ਸਨ ਤੇ ਰਸਤੇ ਵਿੱਚ ਬਿਜਲੀ ਬੋਰਡ ਵੱਲੋਂ ਤਾਰਾ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਜਿਸ ਦੇ ਚੱਲਦੇ ਤਾਰਾ ਪਈਆਂ ਹੋਈਆਂ ਸਨ ਤੇ ਉਹਨਾਂ ਦਾ ਮੋਟਰਸਾਈਕਲ ਤਾਰਾਂ ਵਿੱਚ ਅੜਨ ਕਾਰਨ ਉਹਨਾਂ ਦਾ ਗੰਭੀਰ ਰੂਪ ਵਿੱਚ ਐਕਸੀਡੈਂਟ ਹੋ ਗਿਆ ਜਿਸਦੇ ਕਾਰਨ ਉਹਨਾਂ ਦੀ ਮੌਤ ਹੋ ਗਈ।

ਉੱਥੇ ਹੀ ਉਹਨਾਂ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਬਿਜਲੀ ਬੋਰਡ ਦੀ ਲਾਪਰਵਾਹੀ ਕਾਰਨ ਇਹ ਸਾਰਾ ਹਾਦਸਾ ਹੋਇਆ ਹੈ ਜੇਕਰ ਸੜਕ ਤੇ ਤਾਰਾਂ ਨਾ ਡਿੱਗੀਆਂ ਹੁੰਦੀਆਂ ਤੇ ਅੱਜ ਉਹਨਾਂ ਦੇ ਪਿਤਾ ਜੀ ਦੇ ਨਾਲ ਇਹ ਘਟਨਾ ਨਹੀਂ ਸੀ ਵਾਪਰਨੀ ਜਿਸ ਦੇ ਚਲਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਇਹ ਹਾਦਸਾ ਨਹੀਂ ਇਹ ਇੱਕ ਹਿਸਾਬ ਨਾਲ ਕਤਲ ਕੀਤਾ ਗਿਆ ਹੈ ਜਿਸ ਦੇ ਚਲਦੇ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਮੰਗਦੇ ਹਨ। 

ਥਾਣੇਦਾਰ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਹੀ ਅਗਲੀ ਕਾਰਵਾਈ ਨਿਰਧਾਰਤ ਕੀਤੀ ਜਾਵੇਗੀ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਸਿਰਫ਼ ਹਾਦਸਾ ਨਾ ਸਮਝਿਆ ਜਾਵੇ—ਲਾਪਰਵਾਹੀ ਤੋਂ ਹੋਈ ਜਾਨ ਹੱਤਿਆ ਦੇ ਤਹਿਤ ਦਰਜ ਹੋਵੇ ਅਤੇ ਬਿਜਲੀ ਬੋਰਡ ਦੇ ਸਬੰਧਿਤ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਦਲਜੀਤ ਸਿੰਘ ਖਾਲਸਾ ਨੇ ਵੀ  ਇਲਜ਼ਾਮ ਲਾਇਆ ਕਿ ਅਧਿਕਾਰੀਆਂ ਨੇ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕੀਤਾ, ਅਤੇ ਤੁਰੰਤ ਜਾਂਚ ਕਰਕੇ ਜ਼ਿੰਮੇਵਾਰਾਂ 'ਤੇ ਕਾਨੂੰਨੀ ਕਾਰਵਾਈ ਮੰਗੀ। ਪਰਿਵਾਰ ਗਹਿਰੇ ਸਦਮੇ ਵਿੱਚ ਹੈ — ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਰੋ-ਰੋ ਕੇ ਹਾਲਾਤ ਦੱਸੇ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿ ਜਾਂਚ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਜੇ ਲਾਪਰਵਾਹੀ ਸਾਬਤ ਹੋਈ ਤਾਂ ਹਰ ਢੰਗ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਉਹਨਾਂ ਦੱਸਿਆ ਕਿ ਸਵੇਰੇ 5:30 ਵਜੇ ਦੇ ਕਰੀਬ ਇਹ ਘਟਨਾ ਵਾਪਰੀ ਸੀ ਜਦੋਂ ਮ੍ਰਿਤਕ ਜਸਪਾਲ ਸਿੰਘ ਜੋ ਕਿ ਸਿਕਿਉਰਟੀ ਗਾਰਡ ਦੀ ਨੌਕਰੀ ਡੀਏਵੀ ਪਬਲਿਕ ਸਕੂਲ ਵਿੱਚ ਕਰਦਾ ਸੀ ਤੇ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ। ਤੇ ਪਰਿਵਾਰ ਦੇ ਕਹਿਣ ਮੁਤਾਬਿਕ ਰਸਤੇ ਵਿੱਚ ਬਿਲੀ ਦੀ ਤਾਰਾਂ ਦੇ ਵਿੱਚ ਟਾਇਰ ਅੜ ਜਾਣ ਕਾਰਨ ਉਸ ਨੂੰ ਕਾਫੀ ਗੰਭੀਰ ਰੂਪ ਵਿੱਚ ਸੱਟਾਂ ਲੱਗੀਆਂ ਤੇ ਉਸ ਦੇ ਨਾਲ ਉਸਦੀ ਮੌਤ ਹੋ ਗਈ ਉਹਨਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਜੋ ਵੀ ਰਿਪੋਰਟ ਆਏਗੀ ਉਸ ਹਿਸਾਬ ਬੰਨਦੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਸਾਬਕਾ DIG ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ਲੁਧਿਆਣਾ 'ਚ ਇੱਕ ਹੋਰ FIR, ਸੀਬੀਆਈ ਨੇ ਫਾਰਮ ਹਾਊਸ ਤੋਂ ਨਾਜਾਇਜ਼ ਸ਼ਰਾਬ ਤੇ ਕਾਰਤੂਸ ਕੀਤੇ ਬਰਾਮਦ

Related Post