ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ SGPC ਮੈਂਬਰ ਸਰਦਾਰ ਨਿਰਮਲ ਸਿੰਘ ਹਰਿਆਊ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਦਾਰ ਨਿਰਮਲ ਸਿੰਘ ਹਰਿਆਊ ਇਸ ਦੁਨੀਆ ਵਿਚ ਨਹੀਂ ਰਹੇ।

ਗਗਨਦੀਪ ਅਹੁਜਾ (ਪਟਿਆਲਾ, 9 ਅਪ੍ਰੈਲ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਦਾਰ ਨਿਰਮਲ ਸਿੰਘ ਹਰਿਆਊ ਇਸ ਦੁਨੀਆ ਵਿਚ ਨਹੀਂ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਅਨੁਸਾਰ ਸ਼ਨਿੱਚਰਵਾਰ ਦੇਰ ਰਾਤ ਕਰੀਬ 9 ਵਜੇ ਇੱਕ ਛੋਟੇ ਜਿਹੇ ਆਪ੍ਰੇਸ਼ਨ ਉਪਰੰਤ ਅਚਾਨਕ ਪਏ ਦਿਲ ਦੇ ਦੌਰੇ ਕਾਰਨ ਉਹ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਲਏ ਆਖਰੀ ਸਾਹ।
ਮਿਲੀ ਜਾਣਕਾਰੀ ਅਨੁਸਾਰ ਉਹ ਸਰਵਾਈਕਲ ਦੇ ਆਪਰੇਸ਼ਨ ਲਈ ਉਹ ਮੁਹਾਲੀ ਦੇ ਇਕ ਹਸਪਤਾਲ ਵਿੱਚ ਦਾਖਲ ਹੋਏ ਸਨ, ਜਿੱਥੇ ਅੱਜ ਰਾਤ 9 ਵਜੇ ਦੇ ਕਰੀਬ ਆਪਰੇਸ਼ਨ ਉਪਰੰਤ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਜੋ ਉਨ੍ਹਾਂ ਲਈ ਲਈ ਜਾਨਲੇਵਾ ਸਾਬਿਤ ਹੋਇਆ।
ਦੱਸਣਯੋਗ ਹੈ ਕਿ ਨਿਰਮਲ ਸਿੰਘ ਹਰਿਆਊ ਦੇ ਛੋਟੇ ਭਰਾ ਬਲਜਿੰਦਰ ਸਿੰਘ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਬਲਜਿੰਦਰ ਸਿੰਘ ਦੀ ਪਤਨੀ ਹਰਜੀਤ ਕੌਰ ਹਰਿਆਊ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ ਦੇ ਬੱਸ ਸਟੈਂਡ ’ਚ ਮਿਲੀ ਇੱਕ ਵਿਅਕਤੀ ਦੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ