Amritsar Bomb blast again: ਮੁੜ ਧਮਾਕੇ ਨਾਲ ਹਿੱਲਿਆ ਅੰਮ੍ਰਿਤਸਰ !
ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ ਕੁਝ ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ।
ਮਨਿੰਦਰ ਮੋਂਗਾ/ਅੰਮ੍ਰਿਤਸਰ : ਸਥਾਨਿਕ ਸ਼ਹਿਰ 'ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ ਕੁਝ ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਹੀ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ।

ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ 'ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।
_0a93135d2e5b080ba300ee63fa4a6e99_1280X720.webp)

ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ 6 ਸ਼ਰਧਾਲੂਆਂ ਨੂੰ ਵੀ ਲੱਗਿਆ ਜਿਸ ਕਾਰਨ ਉਹ ਜ਼ਖਮੀ ਹੋ ਗਏ। ਜਾਂਚ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਇਹ ਇੱਕ ਹਾਦਸਾ ਸੀ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਧਮਾਕੇ ਦੀ ਖਬਰ ਨਿਕਲੀ ਅਫਵਾਹ
ਮਿਲੀ ਜਾਣਕਾਰੀ ਮੁਤਾਬਿਕ ਸਾਰਾਗੜ੍ਹੀ ਨੇੜੇ ਹੋਏ ਧਮਾਕੇ ਖ਼ਬਰ ਮਹਿਜ ਇੱਕ ਅਫਵਾਹ ਨਿਕਲੀ ਹੈ। ਪੁਲਿਸ ਮੁਤਾਬਿਕ ਉੱਥੇ ਕੋਈ ਵੀ ਬੰਬ ਧਮਾਕਾ ਨਹੀਂ ਹੋਇਆ ਸੀ। ਚਿਮਨੀ ’ਚ ਗੈਸ ਬਣ ਜਾਣ ਕਾਰਨ ਸ਼ੀਸ਼ਾ ਟੁੱਟ ਗਿਆ ਸੀ ਜਿਸ ਕਾਰਨ ਇਹ ਧਮਾਕਾ ਹੋਇਆ ਸੀ।
ਪੁਲਿਸ ਦੀ ਲੋਕਾਂ ਨੂੰ ਅਪੀਲ
ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਵੀ ਕੀਤੀ ਹੈ। ਪੁਲਿਸ ਮੁਤਾਬਿਕ ਜ਼ਿਆਦਾ ਗਰਮੀ ਕਾਰਨ ਚਿਮਨੀ ਚ ਗੈਸ ਬਣ ਗਈ ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ।