Punjab Cold Wave: ਪੰਜਾਬ ’ਚ ਕੜਾਕੇ ਦੀ ਠੰਢ ਨੇ ਵਧਾਈ ਮੁਸ਼ਕਿਲ, ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਦਾ ਰਹੇਗਾ ਮੌਸਮ

ਮੌਸਮ ਵਿਭਾਗ ਮੁਤਾਬਿਕ ਆਉਂਦੇ ਦਿਨਾਂ ’ਚ ਠੰਢ ਹੋਰ ਵਧਣ ਦਾ ਅਨੁਮਾਨ ਹੈ। ਅਗਲੇ 2 ਦਿਨ ਸੰਘਣੀ ਧੁੰਦ ਦੀ ਪੇਸ਼ਨੀਗੋਈ ਕੀਤੀ ਗਈ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

By  Aarti December 20th 2023 08:42 AM

Punjab Cold Wave: ਪੰਜਾਬ ’ਚ ਕੜਾਕੇ ਦੀ ਠੰਢ ਨੇ ਆਮ ਜਨਜੀਵਨ ਦੇ ਲਈ ਮੁਸ਼ਕਿਲ ਵਧਾ ਦਿੱਤੀ ਹੈ। ਜੀ ਹਾਂ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਅੱਜ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਪਹਾੜਾਂ 'ਤੇ ਬਰਫਬਾਰੀ ਕਾਰਨ ਸੂਬੇ 'ਚ ਸੀਤ ਲਹਿਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਸ਼ਹਿਰਾਂ ਦੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ।

ਦੱਸ ਦਈਏ ਕਿ ਮੌਸਮ ਵਿਭਾਗ ਮੁਤਾਬਿਕ ਆਉਂਦੇ ਦਿਨਾਂ ’ਚ ਠੰਢ ਹੋਰ ਵਧਣ ਦਾ ਅਨੁਮਾਨ ਹੈ। ਅਗਲੇ 2 ਦਿਨ ਸੰਘਣੀ ਧੁੰਦ ਦੀ ਪੇਸ਼ਨੀਗੋਈ ਕੀਤੀ ਗਈ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।  

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਧੁੰਦ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਸਵੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ਦੇ ਸ਼ਹਿਰਾਂ ਦੇ ਘੱਟੋ-ਘੱਟ ਤਾਪਮਾਨ ਦੇ ਅੰਕੜੇ ਸਾਂਝੇ ਕੀਤੇ ਹਨ, ਜਿਸ ਵਿੱਚ 9 ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਅਤੇ ਧਰਮਸ਼ਾਲਾ ਨਾਲੋਂ ਘੱਟ ਹੈ। ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਮੋਗਾ ਅਤੇ ਰੋਪੜ ਅਜਿਹੇ ਜ਼ਿਲ੍ਹੇ ਹਨ ਜਿੱਥੇ ਤਾਪਮਾਨ 4 ਤੋਂ 6 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਗੁਰਦਾਸਪੁਰ: ਮਾਪਿਆਂ ਦੇ ਇਕਲੌਤੇ ਪੁੱਤਰ ਨੂੰ ਨਿਊਜ਼ੀਲੈਂਡ 'ਚ ਉਤਾਰਿਆ ਮੌਤ ਦੇ ਘਾਟ

Related Post