ਪੂਰੇ ਉੱਤਰ ਭਾਰਤ 'ਚ ਕੜਾਕੇ ਦੀ ਠੰਡ, ਇਨ੍ਹਾਂ ਸੂਬਿਆਂ 'ਚ ਬਾਰਿਸ਼ ਦਾ ਅਲਰਟ

ਇਸ ਸਮੇਂ ਪੂਰਾ ਉੱਤਰ ਭਾਰਤ ਠੰਡ ਦੀ ਲਪੇਟ 'ਚ ਹੈ। ਦਿੱਲੀ-ਐਨਸੀਆਰ ਵਿੱਚ ਹੱਡ ਚੀਰਵੀਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਹਾਲਾਂਕਿ ਬੁੱਧਵਾਰ ਨੂੰ ਇੱਥੇ ਸੰਘਣੀ ਧੁੰਦ ਤੋਂ ਮਾਮੂਲੀ ਰਾਹਤ ਜ਼ਰੂਰ ਮਿਲੀ ਹੈ। ਦੂਜੇ ਪਾਸੇ ਹਰਿਆਣਾ, ਪੰਜਾਬ ਸਮੇਤ ਕਈ ਰਾਜਾਂ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। ਕਈ ਰਾਜਾਂ ਵਿੱਚ ਤਾਪਮਾਨ 5 ਡਿਗਰੀ ਤੱਕ ਪਹੁੰਚ ਗਿਆ ਹੈ।

By  Jasmeet Singh December 28th 2022 11:53 AM

ਚੰਡੀਗੜ੍ਹ, 28 ਸਤੰਬਰ: ਇਸ ਸਮੇਂ ਪੂਰਾ ਉੱਤਰ ਭਾਰਤ ਠੰਡ ਦੀ ਲਪੇਟ 'ਚ ਹੈ। ਦਿੱਲੀ-ਐਨਸੀਆਰ ਵਿੱਚ ਹੱਡ ਚੀਰਵੀਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਹਾਲਾਂਕਿ ਬੁੱਧਵਾਰ ਨੂੰ ਇੱਥੇ ਸੰਘਣੀ ਧੁੰਦ ਤੋਂ ਮਾਮੂਲੀ ਰਾਹਤ ਜ਼ਰੂਰ ਮਿਲੀ ਹੈ। ਦੂਜੇ ਪਾਸੇ ਹਰਿਆਣਾ, ਪੰਜਾਬ ਸਮੇਤ ਕਈ ਰਾਜਾਂ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। ਕਈ ਰਾਜਾਂ ਵਿੱਚ ਤਾਪਮਾਨ 5 ਡਿਗਰੀ ਤੱਕ ਪਹੁੰਚ ਗਿਆ ਹੈ। 

ਉਤਰੀ ਸੂਬਿਆਂ 'ਚ ਧੁੰਦ ਕਾਰਨ ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਤੱਕ ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਦੇ ਨਾਲ ਹੀ ਚੜ੍ਹਦੇ ਸਾਲ ਤੱਕ ਉਤਰੀ ਸੂਬਿਆਂ ਵਿੱਚ ਇਹੀ ਸਥਿਤੀ ਜਾਰੀ ਰਹਿ ਸਕਦੀ ਹੈ।

ਚੱਲਣਗੀਆਂ ਬਰਫੀਲੀਆਂ ਹਵਾਵਾਂ 

ਬੀਤੇ ਦਿਨਾਂ 'ਚ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਿਹਾ। ਇਸ ਸਮੇਂ ਸੂਬੇ 'ਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਤੱਕ ਇਹੀ ਸਥਿਤੀ ਬਣੀ ਰਹਿ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਕਈ ਰਾਜਾਂ ਵਿੱਚ ਬਰਫੀਲੀਆਂ ਹਵਾਵਾਂ ਚੱਲਣਗੀਆਂ।

ਬਰਫ਼ ਦੇ ਆਸਾਰ 

ਦੱਖਣੀ ਭਾਰਤ ਦੇ ਨਾਲ-ਨਾਲ ਜਿੱਥੇ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਪਹਾੜੀ ਸੂਬਿਆਂ ਜਿਵੇਂ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਦੀ ਵੀ ਸੰਭਾਵਨਾ ਹੈ।

Related Post