Batala News : ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿੱਚ ਨਿਸ਼ਾਨ ਸਾਹਿਬ ਤੋਂ ਡਿੱਗਿਆ ਸੇਵਾਦਾਰ, ਹੋਈ ਮੌਤ

Gurdwara Sri Kandh Sahib : ਸਤਨਾਮ ਸਿੰਘ ਜਦੋਂ ਨਿਸ਼ਾਨ ਸਾਹਿਬ ਦੀ ਉੱਪਰਲੇ ਕਿਨਾਰੇ ਪਹੁੰਚਿਆ ਤਾਂ ਅਚਾਨਕ ਹਾਦਸਾ ਹੋ ਗਿਆ, ਜਿਸ ਦੌਰਾਨ ਸਤਨਾਮ ਸਿੰਘ ਦੀ ਡਿਗਣ ਕਰਨ ਮੌਤ ਹੋ ਗਈ।

By  KRISHAN KUMAR SHARMA January 31st 2025 02:45 PM -- Updated: January 31st 2025 02:49 PM

Batala News : ਬਟਾਲਾ ਦੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪਰੋ ਨਾਲ ਸੰਬੰਧਿਤ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿੱਚ ਵੱਡਾ ਹਾਦਸਾ ਹੋ ਗਿਆ। ਇਥੇ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਗੁਰਦਵਾਰਾ ਸਾਹਿਬ ਵਿਚ ਪਾਰਟ ਟਾਈਮ ਸੇਵਾਦਾਰ ਦੇ ਤੌਰ 'ਤੇ ਕੰਮ ਕਰਦੇ ਇਕ ਵਿਅਕਤੀ ਦੀ ਨਿਸ਼ਾਨ ਸਾਹਿਬ ਦੇ ਉੱਪਰੋਂ ਡਿਗਣ ਨਾਲ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਸਤਨਾਮ ਸਿੰਘ ਵਾਸੀ ਬਾਲੇ ਵਾਲ ਪਿਛਲੇ ਕਈ ਸਮੇਂ ਤੋਂ ਗੁਰਦੁਆਰਾ ਸਾਹਿਬ ਵਿਚ ਸੇਵਾ ਨਿਭਾ ਰਿਹਾ ਸੀ।

ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਵਾਪਰਿਆ ਹਾਦਸਾ

ਜਾਣਕਾਰੀ ਦਿਦੇ ਹੋਏ ਐਸਜੀਪੀਏਸੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਕਿਸੇ ਸ਼ਰਧਾਲੂ ਵਲੋਂ ਗੁਰਦਵਾਰਾ ਸ਼੍ਰੀ ਕੰਧ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ ਜਾ ਰਹੀ ਸੀ, ਜਿਸ ਦੌਰਾਨ ਸਤਨਾਮ ਸਿੰਘ ਜਦੋਂ ਨਿਸ਼ਾਨ ਸਾਹਿਬ ਦੀ ਉੱਪਰਲੇ ਕਿਨਾਰੇ ਪਹੁੰਚਿਆ ਤਾਂ ਅਚਾਨਕ ਹਾਦਸਾ ਹੋ ਗਿਆ, ਜਿਸ ਦੌਰਾਨ ਸਤਨਾਮ ਸਿੰਘ ਦੀ ਡਿਗਣ ਕਰਨ ਮੌਤ ਹੋ ਗਈ।

ਆਪਣੇ ਪਿੱਛੇ ਬਿਮਾਰ ਪਤਨੀ ਤੇ ਦੋ ਧੀਆਂ ਛੱਡ ਗਿਆ ਸਤਨਾਮ ਸਿੰਘ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਰੀਬ 10 ਸਾਲ ਪਹਿਲਾਂ ਜਵਾਨ ਬੇਟਾ ਇੱਕ ਸੜਕ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋ ਗਿਆ ਸੀ ਤੇ ਹੁਣ ਉਸ ਦੇ ਘਰ ਵਿੱਚ ਸਿਰਫ ਉਸ ਦੀ ਬੀਮਾਰ ਰਹਿੰਦੀ ਪਤਨੀ ਅਤੇ ਦੋ ਜਵਾਨ ਕੁੜੀਆਂ ਬਚੀਆਂ ਹਨ। ਸਤਨਾਮ ਸਿੰਘ ਪਿਛਲੇ ਕਈ ਸਾਲਾਂ ਤੋਂ ਗੁਰਦਵਾਰਾ ਸਾਹਿਬ ਵਿੱਚ ਆਰਜੀ ਤੌਰ 'ਤੇ ਬਿਜਲੀ ਦਾ ਕੰਮ ਕਰ ਰਿਹਾ ਸੀ।

Related Post