Sri Anandpur Sahib : ਨੈਣਾ ਦੇਵੀ ਰੋਡ ‘ਤੇ ਹੋਟਲ ‘ਚ ਦੇਹ ਵਪਾਰ ਦਾ ਪਰਦਾਫਾਸ਼ , ਹੋਟਲ ਮਾਲਕ ਗ੍ਰਿਫ਼ਤਾਰ
Sri Anandpur Sahib News : ਸਥਾਨਕ ਪੁਲਿਸ ਨੇ ਨੈਣਾ ਦੇਵੀ ਰੋਡ ਸਥਿਤ ਇੱਕ ਹੋਟਲ ਵਿੱਚ ਚੱਲ ਰਹੇ ਕਥਿਤ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਤਿੰਨ ਪੀੜਤ ਔਰਤਾਂ ਨੂੰ ਛੁਡਵਾਇਆ ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਥਾਣਾ ਮੁਖੀ ਦਾਨਿਸ਼ਵਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝੀ ਕੀਤੀ
Sri Anandpur Sahib News : ਸਥਾਨਕ ਪੁਲਿਸ ਨੇ ਨੈਣਾ ਦੇਵੀ ਰੋਡ ਸਥਿਤ ਇੱਕ ਹੋਟਲ ਵਿੱਚ ਚੱਲ ਰਹੇ ਕਥਿਤ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਤਿੰਨ ਪੀੜਤ ਔਰਤਾਂ ਨੂੰ ਛੁਡਵਾਇਆ ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਥਾਣਾ ਮੁਖੀ ਦਾਨਿਸ਼ਵਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝੀ ਕੀਤੀ।
ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਪਾਰਟੀ ਰੋਜ਼ਾਨਾਂ ਦੀ ਤਰ੍ਹਾਂ ਪੈਟਰੋਲਿੰਗ ‘ਤੇ ਸੀ, ਜਦੋਂ ਉਨ੍ਹਾਂ ਨੂੰ ਭਰੋਸੇਯੋਗ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਨੈਣਾ ਦੇਵੀ ਰੋਡ ਉੱਪਰ ਸਥਿਤ ‘ਸ਼ੇਰੇ ਪੰਜਾਬ’ ਨਾਮਕ ਹੋਟਲ ਵਿੱਚ ਦੇਹ ਵਪਾਰ ਦਾ ਗੈਰਕਾਨੂੰਨੀ ਧੰਦਾ ਚਲਾਇਆ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲੀਸ ਨੇ ਤੁਰੰਤ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਮੌਕੇ ‘ਤੇ ਤਿੰਨ ਪੀੜਤ ਔਰਤਾਂ ਨੂੰ ਛੁਡਵਾਇਆ ਗਿਆ, ਜਦਕਿ ਮੁਲਜ਼ਮ ਗੁਰਮੁਖ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਨੇ ਮੁਕੱਦਮਾ ਨੰਬਰ 32 ਅਧੀਨ ਧਾਰਾ 3, 4 ਅਤੇ 5 ਇਮੋਰਲ ਟਰੈਫਿਕਿੰਗ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਇਕ ਪਵਿੱਤਰ ਧਾਰਮਿਕ ਸ਼ਹਿਰ ਹੈ ਅਤੇ ਇੱਥੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲੀਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।