SGPC ਵੱਲੋਂ ਪੁੰਛ ਹਮਲੇ ਦੀ ਨਿੰਦਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 4 ਸਿੱਖਾਂ ਦੀ ਮੌਤ ਤੇ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਕੀਤੀ ਪ੍ਰਗਟ

SGPC on Poonch Attack : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।

By  KRISHAN KUMAR SHARMA May 7th 2025 04:19 PM -- Updated: May 7th 2025 04:21 PM

SGPC on Poonch Attack : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਪ੍ਰਤੀ ਵੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਗੁਰਦੁਆਰਾ ਸਾਹਿਬ ’ਤੇ ਵੀ ਹਮਲਾ ਕੀਤਾ ਗਿਆ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਪੀੜਾਮਈ ਘਟਨਾ ਨੇ ਸਿੱਖ ਜਗਤ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੀ ਹੈ।

Related Post