Sri Akal Takht Sahib Jathedar: ਜਥੇਦਾਰ ਬਦਲੇ ਜਾਣ ਦੀਆਂ ਖ਼ਬਰਾਂ ਨੂੰ SGPC ਪ੍ਰਧਾਨ ਨੇ ਕੀਤਾ ਖਾਰਿਜ਼
ਅੰਮ੍ਰਿਤਸਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ।

Sri Akal Takht Sahib Jathedar: ਅੰਮ੍ਰਿਤਸਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਮੀਟਿੰਗ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਐਸਜੀਪੀਸੀ ਦੀ ਅੰਤਿੰਗ ਕਮੇਟੀ ’ਚ ਮੀਟਿੰਗ ’ਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਬਦਲਣ ਬਾਰੇ ਕੋਈ ਚਰਚਾ ਨਹੀਂ ਹੋਈ ਹੈ ਅਤੇ ਇਹ ਇੱਕ ਰੁਟੀਨ ਇਕੱਠ ਸੀ।
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧੇ ਦਾ ਮੁੱਦੇ ’ਤੇ ਚਰਚਾ ਕੀਤੀ ਗਈ। ਸਾਰੇ ਗੁਰਦੁਆਰਿਆਂ ਵਿੱਚ ਦਿਨ ਦੇ ਨਾਲ-ਨਾਲ ਰਾਤ ਦੀ ਚੌਕਸੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਘਟਨਾਵਾਂ ਪ੍ਰਤੀ ਸਰਕਾਰਾਂ ਦੀ ਅਣਗਹਿਲੀ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਕਮੇਟੀ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਸਬੰਧੀ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ 'ਤੇ ਸਿੱਖ ਧਰਮ ਵਿਰੁੱਧ ਅਪਮਾਨਜਨਕ ਪੋਸਟਾਂ 'ਤੇ ਸਰਕਾਰ ਦੀ ਕਥਿਤ ਤੌਰ 'ਤੇ ਨਿਖੇਧੀ ਕੀਤੀ ਹੈ। ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਕਮੇਟੀ ਮੈਂਬਰਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੰਜ ਵਾਰ ‘ਮੂਲ ਮੰਤਰ’ ਦਾ ਜਾਪ ਵੀ ਕੀਤਾ ਗਿਆ।
ਕਾਬਿਲੇਗੌਰ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 'ਆਪ' ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੇ ਸਗਾਈ ਸਮਾਗਮ 'ਚ ਸ਼ਾਮਲ ਹੋਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੌਰਾਨ ਜਥੇਦਾਰ ਦੀ ਬਦਲੀ ਨੂੰ ਲੈ ਕੇ ਅਟਕਲਾਂ ਲਾਈਆਂ ਜਾ ਰਹੀਆਂ ਸੀ।
ਇਹ ਵੀ ਪੜ੍ਹੋ: Gurdwara Hemkund Sahib: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਅੱਜ ਤੋਂ ਖੁੱਲੇ ਦਰਸ਼ਨ ਦੀਦਾਰ; ਪਹਿਲੇ ਜਥੇ ਨੇ ਕੀਤੇ ਦਰਸ਼ਨ