NCERT ਦੀ 12ਵੀਂ ਦੀ ਕਿਤਾਬ 'ਚ ਇਤਿਹਾਸਕ ਵੇਰਵਿਆਂ ਨੂੰ ਗਲਤ ਢੰਗ ਨਾਲ ਕੀਤਾ ਗਿਆ ਪੇਸ਼ : SGPC ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਐਨਸੀਈਆਰਟੀ ਨੇ 12ਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਦੀ ਕਿਤਾਬ 'ਚ ਸਿੱਖਾਂ ਨਾਲ ਸਬੰਧਿਤ ਇਤਿਹਾਸਕ ਵੇਰਵਿਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਹੈ।

By  Ramandeep Kaur April 8th 2023 11:28 AM

NCERT: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਐਨਸੀਈਆਰਟੀ ਨੇ 12ਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਦੀ ਕਿਤਾਬ 'ਚ ਸਿੱਖਾਂ ਨਾਲ ਸਬੰਧਿਤ ਇਤਿਹਾਸਕ ਵੇਰਵਿਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਹੈ।

ਇੱਕ ਬਿਆਨ 'ਚ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਨੇ 12ਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਦੀ ਕਿਤਾਬ 'ਆਜ਼ਾਦੀ ਤੋਂ ਬਾਅਦ ਭਾਰਤ 'ਚ ਰਾਜਨੀਤੀ' ਦੇ ਚੈਪਟਰ 8 (‘Regional Aspirations’) ਵਿੱਚ ਆਨੰਦਪੁਰ ਸਾਹਿਬ ਦੇ ਮਤੇ ਬਾਰੇ "ਗੁੰਮਰਾਹਕੁੰਨ" ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ 'ਵੱਖਵਾਦੀ' ਵਜੋਂ ਪੇਸ਼ ਕਰਨਾ ਬਿਲਕੁਲ ਵੀ ਜਾਇਜ਼ ਨਹੀਂ ਹੈ।

ਐਸਜੀਪੀਸੀ ਪ੍ਰਧਾਨ ਧਾਮੀ ਨੇ ਐਨਸੀਈਆਰਟੀ ਨੂੰ ਅਜਿਹੇ "ਬਹੁਤ ਇਤਰਾਜ਼ਯੋਗ ਜ਼ਿਕਰ" ਨੂੰ ਤੁਰੰਤ ਹਟਾਉਣ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਨੰਦਪੁਰ ਸਾਹਿਬ ਦਾ ਮਤਾ ਇਤਿਹਾਸਕ ਦਸਤਾਵੇਜ਼ ਹੈ, ਜਿਸ 'ਚ ਕੁਝ ਵੀ ਗਲਤ ਨਹੀਂ ਹੈ।

ਇਹ ਵੀ ਪੜ੍ਹੋ: Baisakhi 2023: ਵਿਸਾਖੀ ਦੇ ਮੌਕੇ 'ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੀ ਵੱਡੀ ਸੌਗਾਤ

Related Post