PTC News
Search
🔍 Search

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ 17 ਤੇ 18 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

SGPC Religious Exams : ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸਾਲ 2026-27 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ।

By  KRISHAN KUMAR SHARMA November 16th 2026 04:24 PM -- Updated: November 16th 2026 04:27 PM

SGPC Religious Exams : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ 2026 ਨੂੰ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸਾਲ 2026-27 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ 17 ਅਤੇ 18 ਨਵੰਬਰ ਨੂੰ ਹੋਣ ਵਾਲੀ ਇਸ ਧਾਰਮਿਕ ਪ੍ਰੀਖਿਆ ਵਿਚ 50 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਵਿਖੇ ਇਨ੍ਹਾਂ ਨੰਬਰਾਂ 0183-2553956, 2553957-58, ਐਕਸਟੈਨਸ਼ਨ 305, ਮੋਬਾਇਲ ਨੰਬਰ 99142-41138, 62841-17221 ਅਤੇ 88728-45555 ’ਤੇ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ...

ਛੱਠ ਦੀ ਆਸਥਾ ਦਾ ਭਿਆਨਕ ਰੂਪ ! ਪ੍ਰਸ਼ਾਦ ਜੂਠਾ ਹੋਣ 'ਤੇ ਮਾਂ ਨੇ 4 ਸਾਲਾ ਧੀ ਨੂੰ ਉਤਾਰਿਆ ਮੌਤ ਦੇ ਘਾਟ

Related Post