Nepal Floods : ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

SGPC Help for Nepal Floods : ਮੀਟਿੰਗ ਦੌਰਾਨ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਤੋਂ ਮੌਜੂਦਾ ਹਾਲਾਤ ਅਤੇ ਰਾਹਤ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਇਸ ਸਮੇਂ ਤ੍ਰਾਸਦੀ ਪ੍ਰਭਾਵਿਤ ਲੋਕਾਂ ਲਈ ਕਿਸ ਕਿਸਮ ਦੀ ਰਾਹਤ ਸਮੱਗਰੀ ਦੀ ਸਭ ਤੋਂ ਵੱਧ ਲੋੜ ਹੈ।

By  KRISHAN KUMAR SHARMA September 1st 2026 12:45 PM -- Updated: September 1st 2026 12:58 PM

SGPC Help for Nepal Floods : ਨੇਪਾਲ ਤ੍ਰਾਸਦੀ ਦੇ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸਰਦਾਰ ਪ੍ਰੀਤਮ ਸਿੰਘ ਦੇ ਉਪਰਾਲੇ ਸਦਕਾ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਤੋਂ ਮੌਜੂਦਾ ਹਾਲਾਤ ਅਤੇ ਰਾਹਤ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਇਸ ਸਮੇਂ ਤ੍ਰਾਸਦੀ ਪ੍ਰਭਾਵਿਤ ਲੋਕਾਂ ਲਈ ਕਿਸ ਕਿਸਮ ਦੀ ਰਾਹਤ ਸਮੱਗਰੀ ਦੀ ਸਭ ਤੋਂ ਵੱਧ ਲੋੜ ਹੈ।


ਨੇਪਾਲ ਸਰਕਾਰ ਵੱਲੋਂ ਵਫ਼ਦ ਨੂੰ ਸਪੱਸ਼ਟ ਕੀਤਾ ਗਿਆ ਕਿ ਇਸ ਸਮੇਂ ਬਾਹਰੋਂ ਆਉਣ ਵਾਲੀਆਂ ਸੰਸਥਾਵਾਂ ਵੱਲੋਂ ਆਪਣੀ ਮਰਜ਼ੀ ਨਾਲ ਰਾਹਤ ਸਮੱਗਰੀ ਵੰਡਣ ਜਾਂ ਆਪਣੇ ਪੱਧਰ ’ਤੇ ਰਾਹਤ ਕਾਰਜ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਲਈ ਸਰਕਾਰ ਦੀ ਸਹਿਮਤੀ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਅਗਲੇ ਰਾਹਤ ਕਾਰਜ ਕੀਤੇ ਜਾਣਗੇ।

ਇਹ ਵੀ ਪੜ੍ਹੋ...1 September ਤੋਂ ਆਟੋ-ਟੈਕਸੀ ਦਾ ਕਿਰਾਇਆ ਹੋਇਆ ਮਹਿੰਗਾ; ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ ?

ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਸ਼ਾਮਲ ਹੋਏ। ਇਸ ਤੋਂ ਇਲਾਵਾ ਨੇਪਾਲ ਤੋਂ ਅੰਗਦ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਅਤੇ ਲੰਗਰ ਇੰਚਾਰਜ ਵੀ ਪ੍ਰੀਤਮ ਸਿੰਘ ਦੇ ਗ੍ਰਹਿ ਵਿਖੇ ਹੋਈ ਇਸ ਮੀਟਿੰਗ ਵਿੱਚ ਹਾਜ਼ਰ ਰਹੇ।

ਇਹ ਵੀ ਪੜ੍ਹੋ...  ਫੁੱਟਬਾਲ ਦੇ ਦਿੱਗਜ਼ ਖਿਡਾਰੀ ਲਿਓਨਲ ਮੇਸੀ ਨੇ ਲਿਆ ਸੰਨਿਆਸ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਭਾਵੁਕ ਪੋਸਟ

ਵਿਆਹ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ, ਤਲਾਕ ਲੈਣ ਪਿੱਛੇ ਦੱਸੀ ਇਹ ਵਜ੍ਹਾ

Related Post