ਗੁਰਪੁਰਬ ਮੌਕੇ ਵੀਜ਼ਿਆਂ ਸਬੰਧੀ ਪਾਕਿਸਤਾਨੀ ਅੰਬੈਸਡਰ ਨਾਲ ਸਾਰਥਕ ਗੱਲਬਾਤ ਹੋਈ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
Pak Visa for Gurpurab : ਪ੍ਰਧਾਨ ਧਾਮੀ ਨੇ ਦੱਸਿਆ ਕਿ ਅੰਬੈਸਡਰ ਸਾਹਿਬ ਨੇ ਪੂਰਨ ਭਰੋਸਾ ਦਿਵਾਇਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀਆਂ ਗਈਆਂ ਸਾਰੀਆਂ ਅਰਜ਼ੀਆਂ 'ਤੇ ਵੀਜ਼ੇ ਮਨਜ਼ੂਰ (Sanction) ਕੀਤੇ ਜਾਣਗੇ। ਪ੍ਰਧਾਨ ਧਾਮੀ ਨੇ ਇਸ ਹਾਂ-ਪੱਖੀ ਹੁੰਗਾਰੇ ਲਈ ਅੰਬੈਸਡਰ ਸਾਹਿਬ ਦਾ ਧੰਨਵਾਦ ਕੀਤਾ।
Pak Visa for Gurpurab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv Harjinder Singh Dhami) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਲ ਵਿੱਚ 4 ਵਾਰ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਪਵਿੱਤਰ ਅਸਥਾਨਾਂ-ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ ਲਾਹੌਰ ਦੇ ਚੂਨਾ ਮੰਡੀ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ-ਦੀਦਾਰਾਂ ਲਈ ਭੇਜੇ ਜਾਂਦੇ ਹਨ।
ਪ੍ਰਧਾਨ ਧਾਮੀ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤਾਰੀਖਾਂ ਦੇ ਟਕਰਾਅ (Clash) ਕਾਰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਜਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ। ਪਰ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ (Gurpurab) ਮੌਕੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਕੋਲ ਲਗਭਗ 7500 ਪਾਸਪੋਰਟ ਪ੍ਰਾਪਤ ਹੋ ਚੁੱਕੇ ਹਨ।

ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪਾਕਿਸਤਾਨੀ ਅੰਬੈਸਡਰ ਨਾਲ ਇੱਕ ਮਹੱਤਵਪੂਰਨ ਮੁਲਾਕਾਤ ਕੀਤੀ। ਪ੍ਰਧਾਨ ਧਾਮੀ ਨੇ ਦੱਸਿਆ ਕਿ ਅੰਬੈਸਡਰ ਸਾਹਿਬ ਨੇ ਪੂਰਨ ਭਰੋਸਾ ਦਿਵਾਇਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀਆਂ ਗਈਆਂ ਸਾਰੀਆਂ ਅਰਜ਼ੀਆਂ 'ਤੇ ਵੀਜ਼ੇ ਮਨਜ਼ੂਰ (Sanction) ਕੀਤੇ ਜਾਣਗੇ। ਪ੍ਰਧਾਨ ਧਾਮੀ ਨੇ ਇਸ ਹਾਂ-ਪੱਖੀ ਹੁੰਗਾਰੇ ਲਈ ਅੰਬੈਸਡਰ ਸਾਹਿਬ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ.. ਰੇਲਵੇ ਦੀ Chandigarh ਖੇਤਰ 'ਚ ਵੱਡੀ ਕਾਰਵਾਈ, 51 ਰੇਲਾਂ ਦੀ ਜਾਂਚ, ਪਾਣੀ ਦੀਆਂ ਬੋਤਲਾਂ, ਆਈਸਕ੍ਰੀਮ ਤੇ ਫਲੇਵਰਡ ਮਿਲਕ ਜ਼ਬਤ
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਬੰਦ ਹੋਣ 'ਤੇ ਚਿੰਤਾ ਪ੍ਰਗਟਾਉਂਦਿਆਂ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਲਾਂਘੇ ਨੂੰ ਤੁਰੰਤ ਖੋਲ੍ਹਿਆ ਜਾਵੇ।
ਉਹਨਾਂ ਕਿਹਾ, "ਹਰ ਸਿੱਖ ਦੀ ਇਹ ਦਿਲੀ ਚਾਹਤ ਹੁੰਦੀ ਹੈ ਕਿ ਉਹ ਉਸ ਪਵਿੱਤਰ ਧਰਤੀ ਦੇ ਦਰਸ਼ਨ ਕਰ ਸਕੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਹੱਥੀਂ ਕਿਰਤ ਕੀਤੀ ਅਤੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਬਿਤਾਇਆ। ਅਸੀਂ ਪਹਿਲਾਂ ਵੀ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ ਕਰਦੇ ਰਹੇ ਹਾਂ, ਪਰ ਹੁਣ ਇਹ ਲਾਂਘਾ ਪੂਰੀ ਤਰ੍ਹਾਂ ਬੰਦ ਹੋਣ ਕਰਕੇ ਸੰਗਤਾਂ ਵਿੱਚ ਭਾਰੀ ਰੋਸ ਹੈ।"
ਉਹਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਨਾਲ ਵੀ ਇਸ ਮੁੱਦੇ 'ਤੇ ਗੱਲਬਾਤ ਕਰਨ ਦਾ ਉਪਰਾਲਾ ਕਰੇਗੀ ਤਾਂ ਜੋ ਆਪਸੀ ਸਬੰਧ ਸੁਖਾਵੇਂ ਬਣਨ ਅਤੇ ਸੰਗਤਾਂ ਲਈ ਇਹ ਲਾਂਘਾ ਜਲਦ ਤੋਂ ਜਲਦ ਦੁਬਾਰਾ ਖੋਲ੍ਹਿਆ ਜਾ ਸਕੇ।
ਇਹ ਵੀ ਪੜ੍ਹੋ... ED ਨੇ CMO ਵਿੱਚ ਤਬਾਦਲਿਆਂ ਅਤੇ ਨੀਤੀਗਤ ਫੈਸਲਿਆਂ ਨੂੰ ਲੈ ਕੇ 61 ਬੇਨਿਯਮੀਆਂ ਕੀਤੀਆਂ ਦਰਜ