SGPC ਦਾ ਜਨਰਲ ਇਜਲਾਸ 3 ਨਵੰਬਰ ਨੂੰ, ਨਵੇਂ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਹੋਵੇਗੀ ਚੋਣ
SGPC General House Election : ਜਾਣਕਾਰੀ ਅਨੁਸਾਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
SGPC General House Election : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਜਨਰਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਅਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਸੱਦੇ ਗਏ ਜਨਰਲ ਇਜਲਾਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੇ ਕੁੱਲ 185 ਮੈਂਬਰ ਹੁੰਦੇ ਹਨ। ਇਨ੍ਹਾਂ ਵਿਚੋਂ 170 ਮੈਂਬਰਾਂ ਦੀ ਚੋਣ ਵੋਟਾਂ ਰਾਹੀਂ ਹੁੰਦੀ ਹੈ, ਜਦਕਿ 15 ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾਂਦਾ ਹੈ।
ਇਸ ਸਮੇਂ ਜਨਰਲ ਹਾਊਸ ਦੇ ਕੁੱਲ 148 ਮੈਂਬਰ ਸਰਗਰਮ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ 33 ਮੈਂਬਰਾਂ ਦਾ ਅਕਾਲ ਚਲਾਣਾ ਹੋ ਗਿਆ ਹੈ, ਜਦਕਿ 4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਸੀ।
ਦੱਸ ਦਈਏ ਕਿ ਹਾਊਸ ਦੀ ਕਾਰਵਾਈ ਸ਼ੁਰੂ ਹੋਣ 'ਤੇ ਕਿਸੇ ਇੱਕ ਮੈਂਬਰ ਵਲੋਂ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਜਾਂਦਾ ਹੈ ਜਦਕਿ ਇੱਕ ਇੱਕ ਮੈਂਬਰਾਂ ਵਲੋਂ ਤਾਈਦ ਮਜੀਦ ਕੀਤੀ ਜਾਂਦੀ ਹੈ, ਪਰ ਜੇ ਦੂਸਰੀ ਧਿਰ ਵੀ ਅਪਣਾ ਉਮੀਦਵਾਰ ਖੜਾ ਕਰਦੀ ਹੈ ਭਾਵ ਸਰਵਸੰਮਤੀ ਨਹੀਂ ਹੁੰਦੀ ਤਾਂ ਵੋਟਾਂ ਰਾਹੀਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।
ਵੋਟਾਂ ਦੀ ਪੈਣ ਦੇ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਪੋਲਿੰਗ ਬੂਥ ਅਤੇ ਹੋਰ ਤਿਆਰੀਆਂ ਵੀ ਮੁਕੰਮਲ ਕੀਤੀਆਂ ਗਈਆਂ ਹਨ। ਹਾਲਾਂਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਰਬ ਸੰਮਤੀ ਦੀ ਕਾਮਨਾ ਕੀਤੀ ਹੈ।