SGPC News : 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

By  Aarti March 2nd 2025 06:18 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। 

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।

ਇਹ ਵੀ ਪੜ੍ਹੋ : Drug Trafficking Bulldozer Action : ਪੰਜਾਬ ਸਰਕਾਰ ਵੱਲੋਂ ਬੁਲਡੋਜ਼ਰ ਕਾਰਵਾਈ ’ਤੇ HC ’ਚ ਚੁਣੌਤੀ; 4 ਤਰੀਕ ਨੂੰ ਸੁਣਵਾਈ; ਨਸ਼ਾ ਤਸਕਰਾਂ ਦੇ ਘਰਾਂ ਖਿਲਾਫ ਕਾਰਵਾਈ

Related Post