Amritsar News : 11 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 11 ਦਸੰਬਰ 2025 ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ

By  Shanker Badra December 8th 2025 04:18 PM

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 11 ਦਸੰਬਰ 2025 ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ। 

ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ। 

Related Post