ਐਸਜੀਪੀਸੀ ਮੈਂਬਰਾਂ ਨੇ ਮੁੱਖ ਮੰਤਰੀ ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ

By  Ravinder Singh January 6th 2023 02:21 PM -- Updated: January 6th 2023 02:30 PM

ਲੁਧਿਆਣਾ : ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਐਸਜੀਪੀਸੀ ਮੈਂਬਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਭਗਵੰਤ ਮਾਨ ਨੇ ਗੁਰੂ ਦੀਆਂ ਗੋਲਕਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਐਸਜੀਪੀਸੀ ਦੇ ਮੈਂਬਰਾਂ  ਵਿੱਚ ਰੋਸ ਵੇਖਣ ਨੂੰ ਮਿਲ ਰਿਹਾ ਹੈ।


ਰੋਸ ਵਜੋਂ ਭਾਈ ਗੁਰਚਰਨ ਸਿੰਘ ਗਰੇਵਾਲ ਐਸਜੀਪੀਸੀ ਜਨਰਲ ਸਕੱਤਰ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੈਮੋਰੰਡਮ ਦਿੱਤਾ ਗਿਆ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਐਸਜੀਪੀਸੀ ਜਨਰਲ ਸਕੱਤਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਿਆਨ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਬੌਧਿਕਤਾ ਦਾ ਪਤਨ ਹੋ ਚੁੱਕਾ ਹੈ।

ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ 24 ਘੰਟੇ ਫਸੇ ਰਹੇ ਮੁਸਾਫ਼ਰ, 150 ਯਾਤਰੀਆਂ ਵੱਲੋਂ ਹੰਗਾਮਾ

ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਸਬੰਧੀ ਦਿੱਤੇ ਗਏ ਬਿਆਨ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਨੇ ਅੱਗੇ ਕਿ ਭਗਵੰਤ ਮਾਨ ਜਲਦ ਤੋਂ ਜਲਦ ਮੁਆਫ਼ੀ ਮੰਗਣ। ਸੀਐੱਮ ਮਾਨ ਵੱਲੋਂ ਦਿੱਤੇ ਬਿਆਨ ਉਤੇ ਐਸਜੀਪੀਸੀ ਦਾ ਕਹਿਣਾ ਹੈ ਕਿ ਸੀਐੱਮ ਭਗਵੰਤ ਮਾਨ ਦੇ ਬਿਆਨ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ।


ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦਿੱਤੇ ਬਿਆਨ ਨੂੰ ਜਲਦ ਵਾਪਸ ਲੈਣ ਦੀ ਵੀ ਮੰਗ ਕੀਤੀ ਜਾ ਰਹੀ ਹੈ। 

Related Post