328 ਸਰੂਪਾਂ ਦੇ ਮਾਮਲੇ ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ; ਕਿਹਾ- ਅਸਿੱਧੇ ਤੌਰ ’ਤੇ ਸ਼੍ਰੋਮਣੀ ਕਮੇਟੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਹਿਸ-ਨਹਿਸ ਕਰਨ ਲਈ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸਿੱਧੇ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

By  Aarti January 3rd 2026 02:29 PM -- Updated: January 3rd 2026 04:12 PM

SGPC News : 328 ਸਰੂਪਾਂ ਦੇ ਮਾਮਲੇ ’ਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਐਡਵੋਕੇਟਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰੀ ਦਖਲਅੰਦਾਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਹਿਸ-ਨਹਿਸ ਕਰਨ ਲਈ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸਿੱਧੇ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਅਦਾਲਤ ’ਚ ਮੰਨਿਆ ਕਿ SGPC ਦੇ ਕੰਮ ’ਚ ਦਖ਼ਲ ਨਹੀਂ ਦਿੱਤਾ ਜਾ ਸਕਦਾ ਹੈ। 

ਐਸਆਈਟੀ ਨੂੰ ਸਹਿਯੋਗ ’ਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਈਪੀਸੀ ਦੀਆਂ ਧਾਰਾਵਾਂ ਐਸਜੀਪੀਸੀ ’ਤੇ ਲਾਗੂ ਨਹੀਂ ਹੁੰਦੀਆਂ ਹਨ। 1925 ਦੇ ਐਕਟ ਅਧੀਨ ਕੰਮ ਸ਼੍ਰੋਮਣੀ ਕਮੇਟੀ ਕੰਮ ਨਹੀਂ ਕਰ ਰਹੀ ਹੈ। ਰਾਜਸੀ ਹਿੱਤਾਂ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਨਿਸ਼ਾਨਾ ਬਣਾ ਰਹੀ ਹੈ। 

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਐਸਜੀਪੀਸੀ ਦੇ ਪ੍ਰਧਾਨ ਹੋਣ ਦੇ ਨਾਅਤੇ ਇਹ ਦਖਲਅੰਗਦਾਜੀ ਨਹੀਂ ਹੋਣ ਦੇਣਗੇ ਜੇਕਰ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨੀ ਹੈ ਤਾਂ ਉਨ੍ਹਾਂ ’ਤੇ ਕੀਤੀ ਜਾਵੇ। 

ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ ਰਾਜਨੀਤਿਕ ਫਾਇਦਾ ਲੈਣ ਦੇ ਲਈ ਕੀਤਾ ਜਾ ਰਿਹਾ ਹੈ। ਈਸ਼ਰ ਸਿੰਘ ਦੀ ਰਿਪੋਰਟ ਵੀ ਕਹਿੰਦੀ ਹੈ ਕਿ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਹੀ ਕਾਰਵਾਈ ਕਰੇ। ਕੋਈ ਵੀ ਰਾਜਨੀਤਿਕ ਪਾਰਟੀ ਇਸ ’ਚ ਦਖਲਅੰਦਾਜੀ ਨਹੀਂ ਕਰ ਸਕਦੀ। ਸਾਡਾ ਉਨ੍ਹਾਂ 16 ਮੁਲਜ਼ਮਾਂ ਦਾ ਮੁੱਦਾ ਨਹੀਂ ਹੈ ਐਸਜੀਪੀਸੀ ਨੂੰ ਬਚਾਉਣ ਦੀ ਗੱਲ ਹੈ। ਸਾਡਾ ਉਨ੍ਹਾਂ 16 ਮੁਲਜ਼ਮਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਨੇ ਹੱਥਜੋੜ ਕੇ ਕੌਮ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਇਸ ’ਚ ਸਰਕਾਰੀ ਦਖਲਅੰਦਾਜੀ ਨਹੀਂ ਹੋਣੀ ਚਾਹੀਦੀ ਇਸਦਾ ਬਹੁਤ ਨੁਕਸਾਨ ਹੋ ਸਕਦਾ ਹੈ।  

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਐਕਟ 1925 ਦੇ ਅਨੁਸਾਰ ਹੋਂਦ ’ਚ ਆਈ ਹੈ ਇਸ ਸੰਸਥਾ ਦੇ ਨਿਯਮਾਂ ਅਨੁਸਾਰ ਸਰੂਪਾਂ ਦੇ ਮਾਮਲੇ ਚ ਬਣਦੀ ਕਾਰਵਾਈ ਕੀਤੀ ਹੈ। ਪਰ ਕਿਉਕਿ ਹੁਣ ਆਮ ਆਦਮੀ ਪਾਰਟੀ ਕੋਲ ਕੋਈ ਮੁੱਦਾ ਨਹੀਂ ਬਚਿਆ ਸੀ ਤਾਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਲਈ ਇਹ ਐਫਆਈਆਰ ਕੀਤੀ ਗਈ। ਉਨ੍ਹਾਂ ਨੇ ਐਫਆਈਆਰ ’ਚ ਲਗਾਈਆਂ ਧਾਰਾਵਾਂ ’ਤੇ ਉਨ੍ਹਾਂ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਧਾਰਾਵਾਂ ਇਸ ਮਾਮਲੇ ’ਚ ਲਾਗੂ ਨਹੀਂ ਸਨ। ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਨੂੰ ਚੁਣੌਤੀ ਦਿੱਤੀ ਗਈ ਹੈ ਇਸੇ ਲਈ ਮੈਂ ਬਿਨਾ ਫੀਸ ਤੋਂ ਇਹ ਕੇਸ ਲੜ ਰਿਹਾ ਹਾਂ। ਪੰਜਾਬ ਸਰਕਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਕਾਰਵਾਈ ਕਰਨ ਦੇ ਰੋਹ ’ਚ ਹੈ। 

ਗਿਆਨੀ ਜੈਲ ਸਿੰਘ ਦੇ ਸਾਈਨ ਨਾਲ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕੀਤਾ ਗਿਆ। ਉਸੇ ਪਰਿਵਾਰ ਦਾ ਮੈਂਬਰ ਸਪੀਕਰ ਸੰਧਵਾਂ ਹੁਣ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਉਸ ਵੇਲੇ ਇਹ ਬਿਆਨ ਦੇ ਚੁੱਕੇ ਹਨ ਕਿ ਸਰੂਪਾਂ ਦੀ ਬੇਅਦਬੀ ਨਹੀਂ ਹੋਈ। ਡਾਕਟਰ ਈਸ਼ਰ ਸਿੰਘ ਦੀ ਰਿਪੋਰਟ ’ਚ ਕੀਤੇ ਵੀ ਕਾਨੂੰਨੀ ਕਾਰਵਾਈ ਦੀ ਸਿਫਾਰਿਸ਼ ਨਹੀਂ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ’ਚ ਦਖਲ ਅੰਦਾਜੀ ਨਹੀਂ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ’ਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ: ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ

Related Post